Advertisment

ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ

author-image
Jashan A
Updated On
New Update
ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ
Advertisment
ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ,ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਅੱਜ ਕਮੇਟੀ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। sgpcਜਿਸ ਦੌਰਾਨ ਵਫਦ ਨੇ ਮੁੱਖ ਮੰਤਰੀ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਲਈ ਸੱਦਾ ਦਿੱਤਾ ਹੈ ਤੇ ਉਹਨਾਂ ਨੂੰ ਪ੍ਰਕਾਸ਼ ਪੁਰਬ ਮਿਲ-ਜੁਲ ਕੇ ਮਨਾਉਣ ਨੂੰ ਕਿਹਾ। ਹੋਰ ਪੜ੍ਹੋ:
Advertisment
12ਵੀਂ ਜਮਾਤ 'ਚ ਗੁਰੂ ਸਾਹਿਬਾਨ ਦਾ ਇਤਿਹਾਸ ਹਟਾਉਣ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਆ ਕਰੜੇ ਹੱਥੀਂ sgpcਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁੱਖ ਮੰਤਰੀ ਨਾਲ ਸਮਾਗਮਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਵਫਦ 'ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਬੀਬੀ ਜਗੀਰ ਕੌਰ ਅਤੇ ਅਵਤਾਰ ਸਿੰਘ ਹਿਤ ਮੌਜੂਦ ਰਹੇ। sgpcਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੀਟਿੰਗ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਸਾਰੇ ਸਮਾਗਮ ਪੰਜਾਬ ਸਰਕਾਰ ਨਾਲ ਮਿਲ ਕੇ ਐਸਜੀਪੀਸੀ ਅਤੇ ਹੋਰ ਕਮੇਟੀਆਂ ਵੱਲੋਂ ਸਾਂਝੇ ਤੌਰ 'ਤੇ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਸਮਾਗਮਾਂ ਵਾਸਤੇ ਇੱਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਦੋ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਦੋ ਸਰਕਾਰੀ ਦੇ ਨੁਮਾਇੰਦੇ ਸ਼ਾਮਿਲ ਹੋਣਗੇ। -PTC News-
punjab-news latest-punjabi-news sgpc-news latest-punjab-news sgpc-news-in-punjabi latest-sgpc-news captain-amarinder-singh-news
Advertisment

Stay updated with the latest news headlines.

Follow us:
Advertisment