Sat, Apr 20, 2024
Whatsapp

ਕੋਰੋਨਾ ਵਾਇਰਸ ਦੇ ਮੱਦੇਨਜ਼ਰ SGPC ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

Written by  Jashan A -- March 19th 2020 07:16 PM
ਕੋਰੋਨਾ ਵਾਇਰਸ ਦੇ ਮੱਦੇਨਜ਼ਰ SGPC ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਕੋਰੋਨਾ ਵਾਇਰਸ ਦੇ ਮੱਦੇਨਜ਼ਰ SGPC ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ

ਕੋਰੋਨਾ ਵਾਇਰਸ ਦੇ ਮੱਦੇਨਜ਼ਰ SGPC ਵੱਲੋਂ ਸਮੂਹ ਗੁਰਦੁਆਰਿਆਂ ’ਚ ਕੀਤੀ ਗਈ ਸਰਬੱਤ ਦੇ ਭਲੇ ਦੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ: ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਅੰਦਰ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਬੰਧ ਵਿਚ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਨੇ ਸਮੁੱਚੇ ਵਿਸ਼ਵ ਵਿਚ ਵੱਸਦੇ ਲੋਕਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਹੀ 17 ਮਾਰਚ ਨੂੰ ਵੱਖ-ਵੱਖ ਗੁਰੂ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ। ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਖਿਆ ਕਿ ਸਿੱਖ ਆਪਣੇ ਗੁਰੂ ਸਾਹਿਬਾਨ ਅਤੇ ਪਰਮਾਤਮਾ ’ਤੇ ਅਥਾਹ ਭਰੋਸਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਮਨੁੱਖਤਾ ’ਤੇ ਆਏ ਸੰਕਟ ਵਿੱਚੋਂ ਗੁਰੂ ਸਾਹਿਬ ਜ਼ਰੂਰ ਬਾਹਰ ਕੱਢਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ,ਸਕੱਤਰ ਸਿੰਘ,ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ ਕੰਗ, ਹਰਜਿੰਦਰ ਸਿੰਘ ਕੈਰੋਂਵਾਲ, ਸਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਆਦਿ ਮੌਜੂਦ ਸਨ। -PTC News


  • Tags

Top News view more...

Latest News view more...