ਪੰਜਾਬ

ਸ਼੍ਰੋਮਣੀ ਕਮੇਟੀ ਦਫਤਰ ’ਚ ਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ

By Riya Bawa -- November 14, 2021 2:11 pm -- Updated:Feb 15, 2021

ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਦੇ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।

Corona testing kit, people will be tested for Rs 100, report in 15 minutes

ਸਿਹਤ ਵਿਭਾਗ ਵੱਲੋਂ ਭੇਜੀ ਟੀਮ ਜਿਸ ਵਿਚ ਡਾ. ਆਤਮਜੀਤ ਸਿੰਘ ਬੋਪਾਰਾਏ, ਡਾ. ਸ਼ਿਵਦੇਵ ਸਿੰਘ, ਡਾ. ਚਾਂਦਨੀ, ਡਾ. ਸਾਹਿਲ ਅਤੇ ਐਲ.ਟੀ. ਸ. ਦਿਲਬਾਗ ਸਿੰਘ ਆਦਿ ਸ਼ਾਮਲ ਸਨ, ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ ਵੀ ਮੌਜੂਦ ਸਨ।

Pakistan issues visas to 1,000 Indian Sikh pilgrims for Baisakhi celebrations

ਦੱਸਣਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਰਿਪੋਰਟ ਕਰਵਾਉਣੀ ਲਾਜ਼ਮੀ ਕੀਤੀ ਹੋਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਯਾਤਰੂਆਂ ਦੀ ਸਹੂਲਤ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਜਾਂਚ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦਫਤਰ ਤੋਂ 17 ਨਵੰਬਰ ਨੂੰ ਜਥਾ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਵੇਗਾ।

SGPC issued visas to 325 pilgrims going to Pakistan

-PTC News

  • Share