Fri, Apr 26, 2024
Whatsapp

ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

Written by  Shanker Badra -- March 25th 2021 04:11 PM
ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। [caption id="attachment_484012" align="aligncenter" width="300"]SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ[/caption] ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੈ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ। [caption id="attachment_484013" align="aligncenter" width="300"]SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ[/caption] ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇਥੇ ਹੀ ਇਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇਕ ਦਿਨ ਦੇ ਫ਼ਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ। [caption id="attachment_484011" align="aligncenter" width="300"]SGPC offices closed in support of farmers Bharat bandh call tomorrow : Bibi Jagir Kaur ਭਾਰਤ ਬੰਦ ਦੌਰਾਨ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਦਾ ਕਰੇਗਾ ਵਿਸ਼ਰਾਮ[/caption] ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਅਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ। -PTCNews


Top News view more...

Latest News view more...