Wed, Apr 24, 2024
Whatsapp

ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

Written by  Shanker Badra -- May 07th 2021 07:07 PM
ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

ਅੰਮ੍ਰਿਤਸਰ : ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਪੁਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਇਸੇ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ 50 ਫੀਸਦੀ ਸਟਾਫ ਦੀ ਹਾਜ਼ਰੀ ਨਾਲ ਚਲਾਏ ਜਾਣਗੇ। ਇਸ ਤੋਂ ਇਲਾਵਾ ਲਾਕਡਾਊਨ ਦੌਰਾਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਦਫ਼ਤਰ ਮੁਕੰਮਲ ਬੰਦ ਰਹਿਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਪ੍ਰਗਟਾਉਣ ਲਈ ਪੁੱਜਣ ਸਮੇਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਸ਼ਰਧਾਲੂ ਮਾਸਕ ਪਹਿਨਣ ਅਤੇ ਇਕ ਦੂਸਰੇ ਤੋਂ ਨਿਰਧਾਰਤ ਦੂਰੀ ਬਣਾ ਕੇ ਰੱਖਣ। ਇਸ ਦੇ ਨਾਲ ਹੀ ਸੁਰੱਖਿਆ ਲਈ ਹੱਥਾਂ ਨੂੰ ਸੈਨੀਟਾਈਜ ਵੀ ਕਰਦੇ ਰਹਿਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕੀ ਸਟਾਫ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਡਿਊਟੀ ਕਰਨ ਲਈ ਕਿਹਾ ਗਿਆ ਹੈ। ਸੈਨੀਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਵੇਸ਼ ਸਥਾਨਾਂ ’ਤੇ ਹੱਥ ਸਾਫ ਕਰਨ ਲਈ ਵੀ ਉਚਿਤ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਕੋਰੋਨਾ ਤੋਂ ਬਚਾ ਲਈ ਪ੍ਰੇਰਣਾ ਕਰਨ ਵਾਸਤੇ ਸੇਵਾਦਾਰਾਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟਮਈ ਸਮੇਂ ਦੌਰਾਨ ਸੁਚੇਤ ਰੂਪ ਵਿਚ ਵਿਚਰਨਾ ਸਭ ਦੀ ਜਿੰਮੇਵਾਰੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸੰਕਟਮਈ ਸਮੇਂ ’ਚ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਵੱਖ-ਵੱਖ ਥਾਵਾਂ ’ਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ’ਤੇ ਮੈਡੀਕਲ ਸਟਾਫ ਦੇ ਨਾਲ-ਨਾਲ ਆਕਸੀਜਨ ਤੇ ਐਮਰਜੈਂਸੀ ਲਈ ਐਂਬੂਲੈਂਸ ਦਾ ਵੀ ਪ੍ਰਬੰਧ ਹੈ। -PTCNews


Top News view more...

Latest News view more...