Advertisment

ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ

author-image
Shanker Badra
Updated On
New Update
ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ
Advertisment
ਤਲਵੰਡੀ ਸਾਬੋ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅਜਿਹਾ ਕੇਂਦਰ ਖੋਲ੍ਹਿਆ ਜਾ ਚੁੱਕਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਅੱਜ ਖੋਲ੍ਹੇ ਗਏ 50 ਬੈੱਡਾਂ ਵਾਲੇ ਕੇਂਦਰ ਵਿਚ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਮੈਡੀਕਲ ਟੀਮਾਂ ਵੀ ਤਾਇਨਾਤ ਰਹਿਣਗੀਆਂ। publive-image ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ ਕੋਵਿਡ ਕੇਅਰ ਕੇਂਦਰ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਦੇ ਮਾਨਵ ਭਲਾਈ ਕਾਰਜਾਂ ਵਿਚ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਜਮਾਤ ਹੈ ਅਤੇ ਇਹ ਲੋਕ ਹਿੱਤਕਾਰੀ ਕਾਰਜਾਂ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਮੌਜੂਦਾ ਕੋਰੋਨਾ ਦੇ ਦੌਰ ਵਿਚ ਹਰ ਤਰ੍ਹਾਂ ਲੋੜਵੰਦਾਂ ਨਾਲ ਖੜ੍ਹਦਿਆਂ ਆਪਣਾ ਫ਼ਰਜ਼ ਬਾਖੂਬੀ ਨਿਭਾਅ ਰਹੀ ਹੈ।
Advertisment
publive-image ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ ਇਸੇ ਅਨੁਸਾਰ ਹੀ ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿਚ ਕੰਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਸਰਕਾਰਾਂ ਨੂੰ ਆਕਸੀਜਨ ਲਈ ਪ੍ਰਬੰਧ ਕਰਨ ਲਈ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਟੀਕਾਕਰਣ ਲਈ ਵੀ ਜ਼ੋਰਦਾਰ ਮੁਹਿੰਮ ਆਰੰਭਣੀ ਜ਼ਰੂਰੀ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਫ਼ਤ ਟੀਕਾਕਰਣ ਕਰ ਰਹੀ ਹੈ ਅਤੇ ਇਸੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ। SGPC opened a Covid Care Center at Takht Sri Damdama Sahib During the Corona Epidemic ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ ਉਨ੍ਹਾਂ ਕਿਹਾ ਕਿ ਅਸੀਂ ਆਕਸੀਜਨ ਪਲਾਂਟ ਦਾ ਵੀ ਪ੍ਰਬੰਧ ਕਰ ਲਿਆ ਹੈ ਅਤੇ ਇਸ ਤੋਂ ਇਲਾਵਾ ਪੰਜਾਬ ’ਚ ਸਥਾਪਿਤ ਕੀਤੇ ਜਾ ਰਹੇ ਕੋਵਿਡ ਕੇਅਰ ਕੇਂਦਰਾਂ ਲਈ ਆਕਸੀਜਨ ਕੰਸਨਟਰੇਟਰ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਹਨ। ਸਿੱਖ ਸੰਸਥਾ ਦਾ ਮੰਤਵ ਕੋਰੋਨਾ ਦੌਰਾਨ ਲੋਕਾਂ ਨੂੰ ਸੇਵਾਵਾਂ ਦੇ ਕੇ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਲਈ ਵੀ ਯਤਨਸ਼ੀਲ ਹੈ ਅਤੇ ਆਸ ਹੈ ਕਿ ਇਸ ਵਿਚ ਜਲਦ ਕਾਮਯਾਬੀ ਮਿਲੇਗੀ। publive-image ਕੋਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖੋਲ੍ਹਿਆ ਕੋਰੋਨਾ ਕੇਅਰ ਕੇਂਦਰ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕੇਅਰ ਕੇਂਦਰਾਂ ਵਿਚ ਓਨੀ ਦੇਰ ਤੱਕ ਸੇਵਾਵਾਂ ਜਾਰੀ ਰਹਿਣਗੀਆਂ, ਜਿੰਨਾ ਚਿਰ ਹਾਲਾਤਾਂ ਆਮ ਵਾਂਗ ਨਹੀਂ ਹੋ ਜਾਂਦੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਸਹਿਯੋਗ ਲਈ ਉਚੇਚੇ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰ ਕੇ ਆਕਸੀਜਨ ਦੇ ਲੰਗਰ ਲਗਾਉਣ ਦੀ ਸ਼ਲਾਘਾ ਕਰਦਿਆਂ ਸਿੱਖ ਸੰਸਥਾ ਨੂੰ ਸੇਵਾ ਕਾਰਜਾਂ ਵਿਚ ਭਰਵੇਂ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਖੜ੍ਹਨ ਦਾ ਸਮਾਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਵਿਚ ਪਿੱਛੇ ਨਹੀਂ ਹਟੇਗੀ। -PTCNews-
sgpc takht-sri-damdama-sahib oxygen covid-care-center corona-epidemic
Advertisment

Stay updated with the latest news headlines.

Follow us:
Advertisment