Tue, Apr 16, 2024
Whatsapp

ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ, ਪਰਿਵਾਰਕ ਮੈਂਬਰਾਂ ਨੇ ਭਰੀ ਹਾਜ਼ਰੀ

Written by  Shanker Badra -- April 19th 2020 12:46 PM
ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ, ਪਰਿਵਾਰਕ ਮੈਂਬਰਾਂ ਨੇ ਭਰੀ ਹਾਜ਼ਰੀ

ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ, ਪਰਿਵਾਰਕ ਮੈਂਬਰਾਂ ਨੇ ਭਰੀ ਹਾਜ਼ਰੀ

ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ, ਪਰਿਵਾਰਕ ਮੈਂਬਰਾਂ ਨੇ ਭਰੀ ਹਾਜ਼ਰੀ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਪੰਥ ਪ੍ਰਸਿੱਧ ਕੀਰਤਨੀਏ, ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿੱਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਅਤੇ ਅੰਤਿਮ ਅਰਦਾਸ ਕੀਤੀ ਗਈ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼੍ਰੋਮਣੀ ਕਮੇਟੀ ਦੇ ਚੋਣਵੇਂ ਮੈਂਬਰ ਤੇ ਅਧਿਕਾਰੀ ਅਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾਦੇ ਪਰਿਵਾਰਿਕ ਮੈਂਬਰ ਮੌਜੂਦ ਸਨ। ਜਿਸ ਦੌਰਾਨ ਸੋਸ਼ਲ ਡਿਸਟੇਨਸਿੰਗ ਦਾ ਖ਼ਾਸ ਧਿਆਨ ਰੱਖਿਆ ਗਈ ਹੈ। ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਜਾਣਾ ਸੀ, ਪਰੰਤੂ ਭਾਈ ਸਾਹਿਬ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ 'ਤੇ ਤਾਰੀਕ ਬਦਲ ਦਿੱਤੀ ਗਈ, ਕਿਉਂਕਿ ਭਾਈ ਖਾਲਸਾ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਸਨ। -PTCNews


Top News view more...

Latest News view more...