Fri, Apr 26, 2024
Whatsapp

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

Written by  Shanker Badra -- January 09th 2019 03:51 PM
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। [caption id="attachment_238124" align="aligncenter" width="300"]SGPC Pakistan leaving Pilgrims Passport submission Extended time
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ[/caption] ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 22 ਜਨਵਰੀ 2019 ਤੀਕ ਜਮ੍ਹਾਂ ਕਰਵਾ ਸਕਦੇ ਹਨ। [caption id="attachment_238123" align="aligncenter" width="300"]SGPC Pakistan leaving Pilgrims Passport submission Extended time
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਵਧਾਇਆ ਸਮਾਂ[/caption] ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ।ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ। -PTCNews


Top News view more...

Latest News view more...