Wed, Apr 24, 2024
Whatsapp

SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ

Written by  Shanker Badra -- October 12th 2020 04:46 PM
SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ

SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ

SGPC ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Gurpurab ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।   SGPC passports pilgrims to Pakistan on the Prakash Gurpurab Sri Guru Nanak Dev ji ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ Sri Guru Nanak Dev ji ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। SGPC passports pilgrims to Pakistan on the Prakash Gurpurab Sri Guru Nanak Dev jiਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ SGPC ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ। SGPC passports pilgrims to Pakistan on the Prakash Gurpurab Sri Guru Nanak Dev ji -PTCNews


Top News view more...

Latest News view more...