Wed, Apr 24, 2024
Whatsapp

SGPC ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕੀਤੇ ਮੁਲਤਵੀ

Written by  Shanker Badra -- April 12th 2021 01:49 PM
SGPC ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕੀਤੇ ਮੁਲਤਵੀ

SGPC ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕੀਤੇ ਮੁਲਤਵੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ ਪਿਛਲੇ ਦਿਨੀਂ 13-14 ਮਾਰਚ 2021 ਨੂੰ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਬੱਚਿਆਂ ਦੇ ਟਰਾਇਲਾਂ ਦੀ ਸ਼ੁਰੂਆਤ ਕੀਤੀ ਗਈ ਸੀ, ਉਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੀ। ਪੜ੍ਹੋ ਹੋਰ ਖ਼ਬਰਾਂ : ਮਸ਼ਹੂਰ ਪੰਜਾਬੀ ਕਲਾਕਾਰ ਸਤੀਸ਼ ਕੌਲ ਦਾ ਕੋਰੋਨਾ ਕਾਰਨ ਹੋਇਆ ਦੇਹਾਂਤ [caption id="attachment_488534" align="aligncenter" width="300"]SGPC postpones trials on girls sports academy on April 15 and 16 SGPC ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕੀਤੇ ਮੁਲਤਵੀ[/caption] ਲੜਕੀਆਂ ਵਿਚ ਪਾਏ ਗਏ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ਵਿਚ ਦਾਖਲੇ ਲਈ ਮੁੜ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ 15 ਤੇ 16 ਅਪ੍ਰੈਲ ਨੂੰ ਟਰਾਇਲ ਰੱਖੇ ਗਏ ਸਨ, ਜੋ ਟਰਾਇਲ ਫਿਲਹਾਲ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ। [caption id="attachment_488536" align="aligncenter" width="300"]SGPC postpones trials on girls sports academy on April 15 and 16 SGPC ਨੇ ਲੜਕੀਆਂ ਦੀ ਖੇਡ ਅਕੈਡਮੀ ਸਬੰਧੀ 15 ਤੇ 16 ਅਪ੍ਰੈਲ ਨੂੰ ਰੱਖੇ ਟਰਾਇਲ ਕੀਤੇ ਮੁਲਤਵੀ[/caption] ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਖਿਡਾਰਨਾਂ ਦੇ ਟਰਾਇਲ ਮੁਲਤਵੀ ਕੀਤੇ ਗਏ ਹਨ। ਇਨ੍ਹਾਂ ਟਰਾਇਲਾਂ ਸਬੰਧੀ ਦੁਬਾਰਾ ਤਰੀਕਾਂ ਨਿਰਧਾਰਤ ਕੀਤੀਆਂ ਜਾਣਗੀਆਂ, ਜਿਸ ਬਾਰੇ ਖਿਡਾਰਨਾਂ ਨੂੰ ਖਬਰ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ। -PTCNews


Top News view more...

Latest News view more...