ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਸਾਥੀਆਂ ਸਮੇਤ ਅੱਜ ਪਾਕਿ ਲਈ ਹੋਣਗੇ ਰਵਾਨਾ

bhai longowal

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਸਾਥੀਆਂ ਸਮੇਤ ਅੱਜ ਪਾਕਿ ਲਈ ਹੋਣਗੇ ਰਵਾਨਾ,ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਕਰਤਾਰੁਪਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ।ਜਿਸ ਦੇ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਦੁਪਹਿਰ ਬਾਅਦ ਪਾਕਿਸਤਾਨ ਲਈ ਰਵਾਨਾ ਹੋਣਗੇ।

kartarpur sahibਇਸ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਉਦੇ ਸਿੰਘ ਲੌਂਗੋਵਾਲ ਅਤੇ ਰਜਿੰਦਰ ਸਿੰਘ ਰੂਬੀ ਨੂੰ ਪਾਕਿਸਤਾਨ ਜਾਣ ਲਈ ਵੀਜ਼ਾ ਮਿਲ ਗਿਆ ਹੈ।ਜਿਸ ਦੌਰਾਨ ਭਾਈ ਲੌਂਗੋਵਾਲ ਅਤੇ ਉਹਨਾਂ ਦੇ ਸਾਥੀ ਸੜਕੀ ਮਾਰਗ ਰਹੀ ਪਾਕਿਸਤਾਨ ਜਾਣਗੇ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾਈ ਲੌਂਗੋਵਾਲ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਪੀ.ਜੀ.ਪੀ.ਸੀ ਅਤੇ ਔਕਾਫ ਬੋਰਡ ਨਾਲ ਮੁਲਾਕਾਤ ਕਰ ਸਕਦੇ ਹਨ।

longowalਦੱਸ ਦੇਈਏ ਕਿ ਪਾਕਿਸਤਾਨ ਵਾਲੇ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਣਾ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਵਜੋਤ ਸਿੰਘ ਸਿੱਧੂ , ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਨੂੰ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Kartarpur Corridor Bhai Gobind Singh Longowal tomorrow Pakistan Departਪਾਕਿਸਤਾਨ ਸਰਕਾਰ ਵੱਲੋਂ ਭੇਜੇ ਗਏ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਬੂਲ ਕਰ ਲਿਆ ਪਰ ਭਾਰਤੀ ਵਿਦੇਸ਼ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਤੋਂ ਇਨਕਾਰ ਕੀਤਾ ਹੈ।

—PTC News