Tue, Apr 30, 2024
Whatsapp

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

Written by  Shanker Badra -- December 28th 2020 05:02 PM -- Updated: December 28th 2020 05:06 PM
ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ : ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। [caption id="attachment_461530" align="aligncenter" width="300"]SGPC President Bibi Jagir Kaur congratulates Sikhism on registration in Austria ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ[/caption] ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ ਨੇ ਆਪਣੀ ਪਛਾਣ ਸਥਾਪਿਤ ਕੀਤੀ ਹੈ ਅਤੇ ਸਖ਼ਤ ਮਿਹਨਤ ਤੇ ਲਿਆਕਤ ਨਾਲ ਵੱਖ-ਵੱਖ ਦੇਸ਼ਾਂ ਅੰਦਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸਿੱਖ ਕੌਮ ਦੀ ਮੌਲਿਕਤਾ ਨੂੰ ਇਸ ਦੇ ਸਿਧਾਂਤ ਅਤੇ ਇਤਿਹਾਸ ਵਿੱਚੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਆਸਟਰੀਆ ਦੇਸ਼ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਪ੍ਰਾਪਤ ਹੋਈ ਹੈ ਤਾਂ ਇਸ ਨਾਲ ਵਿਦੇਸ਼ਾਂ ਅੰਦਰ ਸਿੱਖ ਪਛਾਣ ਸਬੰਧੀ ਪਾਈ ਜਾਂਦੀ ਦੁਬਿਧਾ ਦੂਰ ਹੋਣ ਵਿਚ ਮੱਦਦ ਮਿਲੇਗੀ। [caption id="attachment_461531" align="aligncenter" width="300"]SGPC President Bibi Jagir Kaur congratulates Sikhism on registration in Austria ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਤਿਆਰ ਕੀਤੀ ਜਾਵੇਗੀ ਅਗਲੀ ਰਣਨੀਤੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਅਹਿਮ ਯੋਗਦਾਨ ਪਾਇਆ। ਯੂਰਪੀ ਦੇਸ਼ਾਂ ਅੰਦਰ ਵੀ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਇਨ੍ਹਾਂ ਦੇਸ਼ਾਂ ਅੰਦਰ ਸਿੱਖਾਂ ਨੇ ਗੁਰੂ ਘਰ ਸਥਾਪਿਤ ਕਰਕੇ ਸਿੱਖ ਪ੍ਰੰਪਰਾਵਾਂ ਨੂੰ ਅੱਗੇ ਤੋਰਿਆ ਹੈ। [caption id="attachment_461582" align="aligncenter" width="300"]SGPC President Bibi Jagir Kaur congratulates Sikhism on registration in Austria ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਕਿਸਾਨ ਅੰਦੋਲਨ 'ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਉਨ੍ਹਾਂ ਵੱਖ-ਵੱਖ ਦੇਸ਼ਾਂ ਅੰਦਰ ਵੱਸਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਰੂਪ ਵਿਚ ਅਜਿਹੇ ਯਤਨ ਕਰਦੇ ਰਹਿਣ, ਤਾਂ ਜੋ ਸਿੱਖ ਪਛਾਣ ਦਾ ਜ਼ੋਰਦਾਰ ਤਰੀਕੇ ਨਾਲ ਪ੍ਰਚਾਰ ਹੋ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਟਰੀਆ ਦੀ ਸਰਕਾਰ ਦਾ ਵੀ ਇਸ ਸਬੰਧ ਵਿਚ ਧੰਨਵਾਦ ਕੀਤਾ। -PTCNews


  • Tags

Top News view more...

Latest News view more...