Advertisment

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ  

author-image
Shanker Badra
New Update
SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ  
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਸਥਾਨਿਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬੇਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਵਖਾਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿਤੇ ਦੀ ਬੇਹਤਰੀ ਲਈ ਇਸੇ ਤਰ੍ਹਾਂ ਹੀ ਅਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ। -PTCNews-
bibi-jagir-kaur sgpc-president mamata-banerjee cm-of-west-bengal
Advertisment

Stay updated with the latest news headlines.

Follow us:
Advertisment