Advertisment

SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ

author-image
Shanker Badra
Updated On
New Update
SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ਼ ਲਈ ਪਾਏ ਯੋਗਦਾਨ ਅਤੇ ਸਮਾਜ ਦੀ ਸੇਵਾ ਕਰਨ 'ਤੇ ਸਨਮਾਨਿਤ ਕੀਤਾ ਗਿਆ ਹੈ। publive-image SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ ਬੀਬੀ ਜਗੀਰ ਕੌਰ ਵੱਲੋਂ ਕੋਵਿਡ -19 ਮਹਾਂਮਾਰੀ ਦੌਰਾਨਲੋੜਵੰਦਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਤ ਕਰਨ ਲਈ ਅਤੇ ਅਟੱਲ ਵਚਨਬੱਧਤਾ ਨੂੰ ਪ੍ਰਮਾਣਤ ਕਰਨ ਲਈ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਨੇ ਸਰਟੀਫਿਕੇਟ ਜਾਰੀ ਕਰਦਿਆਂਬੀਬੀ ਜਗੀਰ ਕੌਰ ਨੂੰ ਵਿਸ਼ੇਸ਼ਸਨਮਾਨਿਤ ਕੀਤਾ ਹੈ। ਜੋ ਮਨੁੱਖਤਾ ਦੇ ਦੁੱਖਾਂ ਨੂੰ ਘਟਾਉਣ ਲਈ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਸਮਾਜ ਦੀ ਸੇਵਾ ਕਰਨ ਦੀ ਵਚਨਬੱਧਤਾ ਹਨ। publive-image SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਇਲਾਜ਼ ਲਈ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। publive-image SGPC ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਕੀਤਾ ਗਿਆ ਸਨਮਾਨਿਤ ਦੱਸ ਦੇਈਏ ਕਿ  ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ,ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਅਤੇ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ,ਜਿੱਥੇ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। -PTCNews-
sgpc-president corona-care-center bibi-jagir-kaur-honored world-book-of-records-london
Advertisment

Stay updated with the latest news headlines.

Follow us:
Advertisment