Tue, Apr 30, 2024
Whatsapp

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

Written by  Shanker Badra -- January 22nd 2021 05:55 PM
SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਅਤੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਪੱਤਰ ਲਿਖਿਆ ਹੈ। ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ [caption id="attachment_468514" align="aligncenter" width="300"]SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ[/caption] ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਬੀਬੀ ਜਗੀਰ ਕੌਰ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਾਕਿਸਤਾਨ ਦੇ ਪਹਿਲੇ ਦਸਤਾਰਧਾਰੀ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਪਿਸ਼ਾਵਰ ਜ਼ੇਲ੍ਹ ਵਿੱਚੋਂ ਫੋਨ ’ਤੇ ਧਮਕੀ ਮਿਲੀ ਹੈ, ਜੋ ਮੰਦਭਾਗੀ ਗੱਲ ਹੈ। [caption id="attachment_468513" align="aligncenter" width="300"]SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ[/caption] ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਘੱਟਗਿਣਤੀ ਵਿਚ ਮੌਜੂਦ ਹਨ ਅਤੇ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ. ਹਰਮੀਤ ਸਿੰਘ ਜਿਸ ਦੇ ਭਰਾ ਦਾ ਬੀਤੇ ’ਚ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। [caption id="attachment_468515" align="aligncenter" width="300"]SGPC President Bibi Jagir Kaur wrote a letter to the Prime Minister of Pakistan Imran Khan SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖਿਆ ਪੱਤਰ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਗਵਰਨਰ ਨੂੰ ਇਸ ਮਾਮਲੇ ਵਿਚ ਸੰਜੀਦਗੀ ਨਾਲ ਦਖ਼ਲ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿੱਖ ਐਂਕਰ ਸ. ਹਰਮੀਤ ਸਿੰਘ ਨਾਲ ਨਿਆਂ ਕੀਤਾ ਜਾਵੇ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। -PTCNews


  • Tags

Top News view more...

Latest News view more...