Advertisment

ਹਾਦਸੇ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ, ਐੱਸ.ਜੀ.ਪੀ.ਸੀ ਪ੍ਰਧਾਨ ਨੇ ਪ੍ਰਗਟਾਇਆ ਦੁੱਖ

author-image
ਜਸਮੀਤ ਸਿੰਘ
Updated On
New Update
ਹਾਦਸੇ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ, ਐੱਸ.ਜੀ.ਪੀ.ਸੀ ਪ੍ਰਧਾਨ ਨੇ ਪ੍ਰਗਟਾਇਆ ਦੁੱਖ
Advertisment
ਅੰਮ੍ਰਿਤਸਰ, 31 ਮਾਰਚ 2022: ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਂਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।
Advertisment
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਭੰਗ publive-image ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਪੱਖੇ ਦੀਆਂ ਤਾਰਾਂ ’ਚ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। publive-image ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ।
Advertisment
ਇਹ ਵੀ ਪੜ੍ਹੋ: ਮਹਿੰਗਾਈ ਨੂੰ ਲੈ ਕੇ ਅੰਮ੍ਰਿਤਸਰ ਚ ਕਾਂਗਰਸ ਦਾ ਹੱਲਾ ਬੋਲ, ਪਹੁੰਚੇ ਨਵਜੋਤ ਸਿੰਘ ਸਿੱਧੂ publive-image ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ। publive-image -PTC News-
latest-news punjabi-news gurdwara-sahib short-circuit police-investigation %e0%a8%aa%e0%a9%81%e0%a8%b2%e0%a8%bf%e0%a8%b8 %e0%a8%aa%e0%a9%b0%e0%a8%9c%e0%a8%be%e0%a8%ac%e0%a9%80-%e0%a8%96%e0%a8%ac%e0%a8%b0%e0%a8%be%e0%a8%82 %e0%a8%97%e0%a9%81%e0%a8%b0%e0%a8%a6%e0%a9%81%e0%a8%86%e0%a8%b0%e0%a8%be-%e0%a8%b8%e0%a8%be%e0%a8%b9%e0%a8%bf%e0%a8%ac %e0%a8%b6%e0%a8%be%e0%a8%b0%e0%a8%9f-%e0%a8%b8%e0%a8%b0%e0%a8%95%e0%a8%9f %e0%a8%aa%e0%a9%81%e0%a8%b2%e0%a8%bf%e0%a8%b8-%e0%a8%9c%e0%a8%be%e0%a8%82%e0%a8%9a
Advertisment

Stay updated with the latest news headlines.

Follow us:
Advertisment