Thu, Apr 18, 2024
Whatsapp

ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

Written by  Riya Bawa -- February 19th 2022 08:52 AM
ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ: ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। Advocate Harjinder Singh Dhami ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ। Harjinder Singh Dhami ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ। ਇਹ ਵੀ ਪੜ੍ਹੋ:ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ -PTC News


Top News view more...

Latest News view more...