Advertisment

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ 'ਚ ਆਰਐਸਐਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ

author-image
Jashan A
New Update
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ 'ਚ ਆਰਐਸਐਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
Advertisment
publive-image ਕੁਰੂਕਸ਼ੇਤਰ : ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰਐਸਐਸ ਨਾਲ ਸਬੰਧਤ ਕੁਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਰਐਸਐਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀਆਂ ਕਾਰਵਾਈਆਂ ਕਰਨ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵੱਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਹੋਰ ਪੜ੍ਹੋ: ਸੋਸ਼ਲ ਮੀਡੀਆ ’ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੇ ’ਤੇ ਹੋਵੇਗੀ ਕਾਰਵਾਈ ਅਜਿਹੇ ਲੋਕਾਂ ਕਰਕੇ ਹੀ ਤਕਰਾਰ ਵਾਲਾ ਮਾਹੌਲ ਬਣਦਾ ਹੈ, ਜਦਕਿ ਸਰਕਾਰਾਂ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਆਪ-ਹੁਦਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਮਾਮਲੇ ਵਿਚ ਹਰਿਆਣਾ ਸਰਕਾਰ ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। publive-image -PTC News-
sgpc punjabi-news latest-punjabi-news sgpc-news kurukshetra
Advertisment

Stay updated with the latest news headlines.

Follow us:
Advertisment