Advertisment

ਐੱਸਜੀਪੀਸੀ ਪ੍ਰਧਾਨ ਦੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਨੂੰ ਸਲਾਹ, ਗਿਆਨੀ ਹਰਪ੍ਰੀਤ ਸਿੰਘ ਦੇ ਸਮਰਥਨ 'ਚ ਨਿੱਤਰੇ ਕਮੇਟੀ ਪ੍ਰਧਾਨਤ

author-image
ਜਸਮੀਤ ਸਿੰਘ
Updated On
New Update
ਐੱਸਜੀਪੀਸੀ ਪ੍ਰਧਾਨ ਦੀ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਨੂੰ ਸਲਾਹ, ਗਿਆਨੀ ਹਰਪ੍ਰੀਤ ਸਿੰਘ ਦੇ ਸਮਰਥਨ 'ਚ ਨਿੱਤਰੇ ਕਮੇਟੀ ਪ੍ਰਧਾਨਤ
Advertisment
ਸ੍ਰੀ ਅੰਮ੍ਰਿਤਸਰ ਸਾਹਿਬ, 27 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਤੰਤੀ ਸਾਜਾਂ ਨਾਲ ਕੀਰਤਨ ਕਰਨ ਦੇ ਫੈਸਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਆਦੇਸ਼ ਦਾ ਰਾਗੀ ਸਿੰਘਾਂ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ।
Advertisment
ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ 'ਚੋਂ 17 ਮੋਬਾਈਲ ਬਰਾਮਦ publive-image ਉਨ੍ਹਾਂ ਕਿਹਾ ਕਿ ਰਾਗੀ ਸਿੰਘਾਂ ਨੂੰ ਤੁਰੰਤ ਪ੍ਰਭਾਵ ਨਾਲ ਤੰਤੀ ਸਾਜਾਂ ਨਾਲ ਕੀਰਤਨ ਕਰਨ ਨੂੰ ਨਹੀਂ ਕਿਹਾ ਗਿਆ ਹੈ, ਸਗੋਂ ਤਿੰਨ ਸਾਲ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਕੀਰਤਨ ਦੀ ਪੁਰਾਤਨ ਮਰਿਆਦਾ ਵੀ ਬਹਾਲ ਹੋ ਸਕੇਗੀ। ਧਾਮੀ ਨੇ ਇਸਨੂੰ ਅਜੋਕੇ ਸਮੇਂ ਦੀ ਲੋੜ ਦੱਸਿਆ ਤੇ ਕਿਹਾ ਕਿ ਤੰਤੀ ਸਾਜਾਂ ਨਾਲ ਕੀਰਤਨ ਕਰਨ ਨੂੰ ਲੈ ਕੇ ਜਥੇਦਾਰ ਸਾਹਿਬ ਵੱਲੋਂ ਸਿੱਖ ਪਰੰਪਰਾਵਾਂ ਦੇ ਅਨੁਕੂਲ ਗੱਲ ਕੀਤੀ ਗਈ ਹੈ। publive-image ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਹਥਿਆਰ ਰੱਖਣ ਦੇ ਬਿਆਨ ਸਬੰਧੀ ਮੀਡੀਆ ਨੇ ਜਥੇਦਾਰ ਦਾ ਬਿਆਨ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕੇਵਲ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕਹੀ ਸੀ, ਨਾ ਕਿ ਗੈਰਕਾਨੂੰਨੀ ਹਥਿਆਰ, ਜਦੋਂ ਕਿ ਇਹ ਸਰਕਾਰ ਦੀ ਮਰਜ਼ੀ ਹੈ ਕਿ ਪੁਲਿਸ ਕਿਸ ਨੂੰ ਲਾਇਸੈਂਸ ਰੱਖਣ ਦੀ ਪ੍ਰਵਾਨਗੀ ਦੇਵੇ ਜਾਂ ਨਾ ਦੇਵੇ।
Advertisment
ਇਹ ਵੀ ਪੜ੍ਹੋ : ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ publive-image ਐਡਵੋਕੇਟ ਧਾਮੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ ਪਰੰਤੂ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ 15 ਦਿਨਾਂ ਵਿਚ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। publive-image -PTC News-
sgpc punjabi-news president licensed-weapons sikh-prisoners sikhism akal-takht kirtan jathedar string-instruments
Advertisment

Stay updated with the latest news headlines.

Follow us:
Advertisment