Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

Written by  Riya Bawa -- September 23rd 2022 03:57 PM
ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦੇ ਫੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ। ਚੰਡੀਗੜ੍ਹ ’ਚ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਮਗਰੋਂ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸਾਫ ਤੌਰ ’ਤੇ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। SGPC chief advocate Dhami condemns 'sacrilege bid' at Patiala village - PTC News ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਦੋ ਜੱਜਾਂ ਵੱਲੋਂ ਲਿਆ ਗਿਆ ਫੈਸਲਾ ਨਿਰੋਲ ਸਿਆਸੀ ਹੈ ਅਤੇ ਫੈਸਲਾ ਸੁਣਾਉਣ ਵਾਲੇ ਜੱਜਾਂ ਵਿੱਚੋਂ ਇਕ ਜੱਜ ਆਰਐਸਐਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਲਿਹਾਜ਼ਾ ਇਹ ਫੈਸਲਾ ਸੁਪਰੀਮ ਕੋਰਟ ਦਾ ਨਾ ਹੋ ਕੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। SGPC ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਜੱਜ ਦੇ ਆਰਐਸਐਸ ਨਾਲ ਸਬੰਧ ਹੋਣ ਦੇ ਉਨ੍ਹਾਂ ਪਾਸ ਸਬੂਤ ਮੌਜੂਦ ਹਨ ਅਤੇ ਜਲਦ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪੁਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ ਵਧਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਕੇਵਲ ਕੇਂਦਰ ਸਰਕਾਰ ਪਾਸ ਹੈ ਅਤੇ ਉਹ ਵੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮਨਜ਼ੂਰੀ ਨਾਲ ਹੀ ਸੰਭਵ ਹੈ। ਸਿੱਖ ਗੁਰਦੁਆਰਾ ਐਕਟ 1925 ’ਚ ਸੋਧ ਦੀ ਮਰਯਾਦਾ ਨਿਰਧਾਰਤ ਹੋਣ ਕਰਕੇ ਸੂਬਾ ਸਰਕਾਰਾਂ ਇਸ ਦਾ ਅਧਿਕਾਰ ਖੇਤਰ ਨਹੀਂ ਘਟਾ ਸਕਦੀਆਂ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਵੱਲੋਂ ਸਿੱੱਖ ਸ਼ਕਤੀ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ’ਚ ਦਖ਼ਲਅੰਦਾਜ਼ੀ ਲਈ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ, ਪਰ ਉਨ੍ਹਾਂ ਨੂੰ ਪੰਥ ਦੇ ਰੋਹ ਅੱਗੇ ਝੁਕਣਾ ਪਿਆ। 1959 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਨੇ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਨੂੰ ਸਿੱਖ ਕੌਮ ਦੀ ਈਨ ਮੰਨਣੀ ਪਈ। ਉਸ ਵਕਤ ਸਿੱਖ ਕੌਮ ਦੇ ਵਿਰੋਧ ਮਗਰੋਂ ਅਪ੍ਰੈਲ 1959 ਵਿਚ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਿਚਕਾਰ ਇਕ ਪੈਕਟ ਸਹੀਬੱਧ ਹੋਇਆ, ਜਿਸ ਤਹਿਤ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਵਾਨਗੀ ਲਾਜ਼ਮੀ ਕਰਾਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਨੂੰ ਚਲਾਉਣ ਵਾਲੀ ਆਰਐਸਐਸ ਵੀ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਜੇਕਰ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜ਼ਮਾਨੀ ਕੀਤੀ। ਐਡਵੋਕੇਟ ਧਾਮੀ ਨੇ ਆਖਿਆ ਕਿ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਅਤੇ ਗੈਰ-ਕਾਨੂੰਨੀ ਪਹੁੰਚ ਨਾਲ ਹਰਿਆਣਾ ਕਮੇਟੀ ਨੂੰ ਮਿਲੀ ਮਾਨਤਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਗੁਰਦੁਆਰਾ ਐਕਟ 1925 ਦੀ ਹੋਂਦ ਨੂੰ ਵੀ ਸੂਬਾ ਸਰਕਾਰਾਂ ਆਪਣੀ ਮਰਜ਼ੀ ਨਾਲ ਖ਼ਤਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਹੈ, ਜੋ ਕਿ ਪਹਿਲਾਂ ਦੀ ਤਰ੍ਹਾਂ ਬਰਕਰਾਰ ਹੈ। ਇਸ ਲਈ ਹਰਿਆਣਾ ਸਰਕਾਰ ਗੁਰਦੁਆਰਾ ਐਕਟ 1925 ਤਹਿਤ ਕਾਰਜਸ਼ੀਲ ਕਿਸੇ ਗੁਰਦੁਆਰਾ ਸਾਹਿਬ ਜਾਂ ਅਦਾਰੇ ਨੂੰ ਹਥਿਆਉਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਹਰਿਆਣਾ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ ਪਰ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੀਆਂ ਚਾਲਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ  ਸੁਰਜੀਤ ਸਿੰਘ ਕੰਗ,  ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ ਆਦਿ ਮੌਜੂਦ ਸਨ।   -PTC News


Top News view more...

Latest News view more...