Thu, Apr 25, 2024
Whatsapp

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਸ਼੍ਰੋਮਣੀ ਕਮੇਟੀ ਨੇ 25 ਅਗਸਤ ਤੱਕ ਮੰਗੇ ਪਾਸਪੋਰਟ

Written by  Shanker Badra -- August 16th 2021 04:33 PM
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਸ਼੍ਰੋਮਣੀ ਕਮੇਟੀ ਨੇ 25 ਅਗਸਤ ਤੱਕ ਮੰਗੇ ਪਾਸਪੋਰਟ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਸ਼੍ਰੋਮਣੀ ਕਮੇਟੀ ਨੇ 25 ਅਗਸਤ ਤੱਕ ਮੰਗੇ ਪਾਸਪੋਰਟ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 25 ਅਗਸਤ 2021 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਸਪੋਰਟ ਜਮ੍ਹਾ ਕਰਨ ਲਈ ਕੁਰੂਕਸ਼ੇਤਰ ਵਿਖੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਦੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ। -PTCNews


Top News view more...

Latest News view more...