Advertisment

SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ  

author-image
Shanker Badra
Updated On
New Update
SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ  
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ। SGPC sets up temporary center for Coronavirus patients at Gurudwara Shri Manji Sahib, Alamgir SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈਡ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਰੀਜਾਂ ਨੂੰ ਆਕਸੀਜਨ ਦੀ ਆ ਰਹੀ ਮੁਸ਼ਕਿਲ ਦੇ ਹੱਲ ਲਈ ਇਹ ਆਰਜੀ ਵਾਰਡ ਸਥਾਪਿਤ ਕੀਤਾ ਜਾ ਰਿਹਾ ਹੈ। publive-image SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ ਇਸ ਵਿਚ ਰੂਸ ਤੋਂ ਵਿਸ਼ੇਸ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਨਿਗਰਾਨੀ ਲਈ ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ। SGPC sets up temporary center for Coronavirus patients at Gurudwara Shri Manji Sahib, Alamgir SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜਾਂ ਦੀ ਸਹੂਲਤ ਲਈ ਆਰਜੀ ਕੇਂਦਰ ਸਥਾਪਿਤ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੂਫਤ ਹੋਣਗੀਆਂ, ਜਿਨ੍ਹਾਂ ਦੀ ਦੇਖ ਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ ਕਰੇਗਾ। -PTCNews-
sgpc temporary-center coronavirus-patients gurudwara-shri-manji-sahib alamgir
Advertisment

Stay updated with the latest news headlines.

Follow us:
Advertisment