Advertisment

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

author-image
Shanker Badra
Updated On
New Update
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ
Advertisment
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ:ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। SGPC Shaheed Baba Gurbaksh Singh Martyrdom day

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। SGPC Shaheed Baba Gurbaksh Singh Martyrdom day

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਸ ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਬਾਬਾ ਗੁਰਬਖ਼ਸ਼ ਸਿੰਘ ਜੀ ਸਿੱਖ ਕੌਮ ਦੇ ਮਾਣਮੱਤੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫ਼ੌਜ ਦਾ ਮੁਕਾਬਲਾ ਆਪਣੇ ਕੇਵਲ ਕੁਝ ਕੁ ਸਾਥੀਆਂ ਨਾਲ ਕੀਤਾ। SGPC Shaheed Baba Gurbaksh Singh Martyrdom day ਸ਼੍ਰੋਮਣੀ ਕਮੇਟੀ ਨੇ ਮਨਾਇਆ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਕਿਹਾ ਕਿ ਬਾਬਾ ਗੁਰਬਖ਼ਸ਼ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਆਪਣੇ ਧਰਮ ਅਸਥਾਨਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਅਗਵਾਈ ਦੇਣ ਵਾਲੀ ਹੈ ਅਤੇ ਅਜੋਕੀ ਸਿੱਖ ਨੌਜੁਆਨੀ ਨੂੰ ਉਨ੍ਹਾਂ ਦੀ ਦੇਣ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ। ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਵੀ ਕੀਤੀ। -PTCNews-
latest-news sgpc-news india-latest-news news-in-punjabi news-in-punjab shaheed-baba-gurbaksh-singh-news
Advertisment

Stay updated with the latest news headlines.

Follow us:
Advertisment