Advertisment

SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ

author-image
Shanker Badra
Updated On
New Update
SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ
Advertisment
SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਗੁਰਮੁੱਖ ਸਿੰਘ ਨੇ ਲਿਆ। SGPC Sikh community Sri Akal Takhat Sahib Celebrated Sthapana Diwas

SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸ ਪਾਵਨ ਤਖ਼ਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਇਹ ਤਖ਼ਤ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਦਾ ਪ੍ਰਤੀਕ ਹੈ ਅਤੇ ਸਿੱਖ ਜਗਤ ਅੰਦਰ ਇਸ ਦਾ ਵੱਡਾ ਸਤਿਕਾਰ ਹੈ। SGPC Sikh community Sri Akal Takhat Sahib Celebrated Sthapana Diwas

SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਰਜਨਟੀਨਾ ‘ਚ ਸੇਵਾ ਮੁਕਤ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ , 13 ਲੋਕਾਂ ਦੀ ਮੌਤ,30 ਜ਼ਖਮੀ ਉਨ੍ਹਾਂ ਇਸ ਦਿਹਾੜੇ ’ਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੀ ਧਾਰਨੀ ਬਣਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕਰਮਬੀਰ ਸਿੰਘ ਕਿਆਮਪੁਰ, ਹਰਜੀਤ ਸਿੰਘ ਲਾਲੂਘੁੰਮਣ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਬਘੇਲ ਸਿੰਘ ਤੇ ਨਿਸ਼ਾਨ ਸਿੰਘ ਵਧੀਕ ਮੈਨੇਜਰ ਸਮੇਤ ਸੰਗਤਾਂ ਹਾਜ਼ਰ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment