Fri, Apr 26, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

Written by  Joshi -- October 09th 2018 06:41 PM
ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ ਅੰਮ੍ਰਿਤਸਰ, 9 ਅਕਤੂਬਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸ. ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਉਥੋਂ ਦੇ ਮੌਜੂਦਾ ਹਲਾਤਾਂ ਤੋਂ ਜਾਣੂ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ ਸਹਾਇਤਾ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ. ਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਲਾਂਗ ’ਚ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰਥਕ ਸਹਾਇਤਾ, ਲਾਇਬ੍ਰੇਰੀ ਅਤੇ ਕੀਰਤਨ ਲਈ ਤਬਲਾ, ਹਰਮੋਨੀਅਮ ਆਦਿ ਸਾਜ਼ ਭੇਜ ਕੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਜਦੋਂ ਸਥਾਨਕ ਲੋਕਾਂ ਵੱਲੋਂ ਪੰਜਾਬੀਆਂ ਦੀ ਕਲੋਨੀ ’ਤੇ ਹਮਲਾ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਸ਼ਿਲਾਂਗ ਪਹੁੰਚ ਕੇ ਲੋੜੀਂਦੀ ਮੱਦਦ ਕੀਤੀ ਸੀ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ. ਨੰਬਰ ਲੈਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ –ਮੁੱਖ ਸਕੱਤਰ ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਕੋਚੀ ਦੇ ਪ੍ਰਧਾਨ ਸ. ਜਸਬੀਰ ਸਿੰਘ ਚਾਵਲਾ ਵੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਕੇਰਲਾ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਭੇਜੀ ਗਈ ਰਾਹਤ ਟੀਮ ਨੇ ਜ਼ਿਕਰਯੋਗ ਕਾਰਜ ਕੀਤਾ ਹੈ ਅਤੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਸ. ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ, ਕੱਪੜੇ ਅਤੇ ਮੈਡੀਕਲ ਸਹੂਲਤਾਂ ਨਾਲ ਹੜ੍ਹ ਪ੍ਰਭਾਵਤ ਕੇਰਲ ਵਾਸੀਆਂ ਦੀ ਮੱਦਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਇਸ ਸੇਵਾ ਨੂੰ ਕੇਰਲ ਵਾਸੀ ਕਦੇ ਵੀ ਨਹੀਂ ਭੁਲਾ ਸਕਦੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਲਈ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦੀ ਹੈ ਅਤੇ ਇਸੇ ਤਹਿਤ ਹੀ ਕੇਰਲ ਵਾਸੀਆਂ ਦੀ ਮੱਦਦ ਕੀਤੀ ਗਈ ਹੈ। ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਭਾਈ ਲੌਂਗੋਵਾਲ ਨੇ ਕੀਤਾ ਜਾਰੀ ਇਸ ਦੌਰਾਨ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ ਨੇ ਸਾਂਝੇ ਤੌਰ ’ਤੇ ਸ਼ਿਲਾਂਗ ਅਤੇ ਕੋਚੀ ਤੋਂ ਪਹੁੰਚੇ ਸਿੱਖ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕੇਰਲ ਤੇ ਮੇਘਾਲਿਆ ਦੇ ਇਹ ਸਿੱਖ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਸਰਬਜੀਤ ਸਿੰਘ ਸ਼ਿਲਾਂਗ, ਸ. ਹਰਭਜਨ ਸਿੰਘ ਸ਼ਿਲਾਂਗ ਆਦਿ ਵੀ ਮੌਜੂਦ ਸਨ। —PTC News


Top News view more...

Latest News view more...