Fri, Apr 26, 2024
Whatsapp

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ

Written by  Shanker Badra -- June 14th 2019 12:15 PM
ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ

ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ।ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਦੌਰਾ ਕੀਤਾ ਹੈ।ਇਸ ਦੌਰਾਨ ਉਨ੍ਹਾਂ ਨੇ 5 ਮੈਂਬਰੀ ਹਾਈ ਪਾਵਰ ਕਮੇਟੀ ਸਥਾਪਿਤ ਕੀਤੀ ਹੈ ,ਜੋ ਇਸ ਸਾਰੇ ਮਾਮਲੇ ਦੀ ਨਿਰਪੱਖ ਪੜਤਾਲ ਕਰੇਗੀ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਮੇਟੀ ਦੀ ਪੜਤਾਲ ਤੋਂ ਬਾਅਦ ਸਾਰੀ ਸਥਿਤੀ ਜਲਦ ਹੀ ਸੰਗਤਾਂ ਦੇ ਸਨਮੁੱਖ ਸਪੱਸ਼ਟ ਕੀਤੀ ਜਾਵੇਗੀ। [caption id="attachment_306576" align="aligncenter" width="300"]SGPC Sikh Reference Library historical documents, relics missing 5 member committee ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ[/caption] ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਾਰੇ ਅਧਿਕਾਰੀ ਵੀ ਪੜਤਾਲ ਦੇ ਘੇਰੇ 'ਚ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹਨ।ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਿੱਖ ਮਰਿਆਦਾ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ। [caption id="attachment_306574" align="aligncenter" width="300"]SGPC Sikh Reference Library historical documents, relics missing 5 member committee ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ[/caption] ਉਨ੍ਹਾਂ ਕਿਹਾ ਕਿ ਜੂਨ 1984 ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵੀ ਚੋਰੀ ਕਰ ਲਿਆ ਗਿਆ ਸੀ, ਜਿਸ ਦੀ ਵਾਪਸੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਸਰਕਾਰ ਪਾਸੋਂ ਮੰਗ ਕਰਦੀ ਆ ਰਹੀ ਹੈ। [caption id="attachment_306575" align="aligncenter" width="300"]SGPC Sikh Reference Library historical documents, relics missing 5 member committee ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ੁਮਾਰ ਸਰਮਾਇਆ ਵਾਪਸ ਨਾ ਕੀਤੇ ਜਾਣ ਨੂੰ ਲੈ ਕੇ ਬਣਾਈ 5 ਮੈਂਬਰੀ ਕਮੇਟੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਨਗਰ ਕੀਰਤਨ ਇਸ ਦੌਰਾਨ ਮੀਡੀਆ ਖ਼ਬਰਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਲਾਇਬ੍ਰੇਰੀ ਦਾ ਸਮੂਹ ਸਰਮਾਇਆ ਵਾਪਸ ਕਰ ਦਿੱਤਾ ਗਿਆ ਸੀ।ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੀਤੇ ਦਿਨੀਂ ਲਾਇਬ੍ਰੇਰੀ ਨਾਲ ਸਬੰਧਤ ਰਹੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ।ਇਸ ਮੀਟਿੰਗ ਮਗਰੋਂ ਡਾ. ਰੂਪ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਗਿਆ ਅਨਮੋਲ ਸਰਮਾਇਆ ਪੂਰਨ ਰੂਪ ਵਿਚ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। -PTCNews


Top News view more...

Latest News view more...