Sat, Apr 27, 2024
Whatsapp

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰੇਗੀ- ਬੀਬੀ ਜਗੀਰ ਕੌਰ

Written by  Riya Bawa -- August 23rd 2021 07:17 PM -- Updated: August 23rd 2021 07:20 PM
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰੇਗੀ- ਬੀਬੀ ਜਗੀਰ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਵਿਦੇਸ਼ਾਂ ’ਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰੇਗੀ- ਬੀਬੀ ਜਗੀਰ ਕੌਰ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈੱਸਾਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਸਤਿਕਾਰ ਸਹਿਤ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਪ੍ਰੈੱਸਾਂ ਸਥਾਪਿਤ ਕੀਤੀਆਂ ਜਾਣਗੀਆਂ। ਪੜ੍ਹੋ ਹੋਰ ਖ਼ਬਰਾਂ : ਗੰਨਾ ਮਾਹਰਾਂ ਤੇ ਕਿਸਾਨਾਂ ਵਿਚਕਾਰ ਮੀਟਿੰਗ ਬੇਸਿੱਟਾ, ਕੱਲ੍ਹ ਹੱਲ ਨਿਕਲਣ ਦੀ ਹੈ ਉਮੀਦ ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅੰਤ੍ਰਿੰਗ ਕਮੇਟੀ ਨੇ ਲੰਮੀ ਵਿਚਾਰ ਮਗਰੋਂ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਪਾਵਨ ਸਰੂਪ ਭੇਜਣ ਸਮੇਂ ਆਉਂਦੀਆਂ ਮੁਸ਼ਕਲਾਂ ਕਾਰਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਵਿਚ ਵੱਖ-ਵੱਖ ਦੇਸ਼ਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ। ਅਮਰੀਕਾ ਅਤੇ ਕੈਨੇਡਾ ਦੇ ਨਾਲ-ਨਾਲ ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜੀਲੈਂਡ ਵਿਚ ਪ੍ਰਿੰਟਿੰਗ ਪ੍ਰੈੱਸਾਂ ਲਗਾਈਆਂ ਜਾਣਗੀਆਂ। ਇਸ ਕਾਰਜ ਲਈ ਸਥਾਨਕ ਪੱਧਰ ’ਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਦੇਸ਼ ਵਿਚ ਵੀ ਪ੍ਰਿੰਟਿੰਗ ਪ੍ਰੈੱਸ ਲਗਾਈ ਜਾਵੇਗੀ, ਉਥੋਂ ਅੱਗੇ ਨੇੜਲੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੋੜ ਵਾਲੀ ਥਾਂ ’ਤੇ ਭੇਜੀ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਪੁੱਜੀ ਮੰਗ ਵੀ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ ਆਪ ਪਾਵਨ ਸਰੂਪ ਗੁਜਰਾਤ ਪਹੁੰਚਾਏਗੀ। [caption id="attachment_515580" align="aligncenter" width="300"] Bibi Jagir Kaur[/caption] ਪੜ੍ਹੋ ਹੋਰ ਖ਼ਬਰਾਂ : ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਇਨ੍ਹਾਂ ਸ਼ਰਤਾਂ ਤਹਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦੀ ਦਿੱਤੀ ਇਜਾਜ਼ਤ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਤੇ ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਸਮੇਂ ਅਮਰੀਕਾ ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਫ਼ਸਰ ਸ. ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ. ਸੰਦੀਪ ਸਿੰਘ ਦੇ ਨਗਰ ਵਿਚ ਯਾਦਗਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦਿੱੱਤੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਸੰਦੀਪ ਸਿੰਘ ਨੇ ਅਮਰੀਕਾ ਪੁਲਿਸ ਵਿਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਰਕੇ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਇੱਥੇ ਪੜ੍ਹੋ ਹੋਰ ਖ਼ਬਰਾਂ: ਅਫ਼ਗਾਨ ਹਿੰਦੂ ਅਤੇ ਸਿੱਖਾਂ ਵੱਲੋਂ ਕਾਬੁਲ ਤੋਂ ਭਾਰਤ ਲਿਆਂਦੇ ਜਾ ਰਹੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਗੇ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 9500 ਰੁਪਏ ਕਰ ਦਿੱਤੀ ਗਈ ਹੈ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧ ਵਿਚ ਜਲਦ ਹਰੀ ਝੰਡੀ ਦੇਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕੋਰੋਨਾ ਕਰਕੇ ਬੰਦ ਹੋਇਆ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਕਰਕੇ ਭੈਅ ਭੀਤ ਸਿੱਖਾਂ ਨੂੰ ਭਾਰਤ ਲਿਆਉਣ ਦੀ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ। [caption id="attachment_506741" align="aligncenter" width="300"] bibi jagir kaur scholarship[/caption]


Top News view more...

Latest News view more...