Wed, Apr 17, 2024
Whatsapp

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ : ਭਾਈ ਲੌਂਗੋਵਾਲ

Written by  Jashan A -- November 02nd 2019 09:21 PM
ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ : ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ : ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ : ਭਾਈ ਲੌਂਗੋਵਾਲ ਸਿੱਖ ਵਿਦਵਾਨ ਹਰਵਿੰਦਰ ਸਿੰਘ ਖ਼ਾਲਸਾ ਦੀਆਂ ਪਹਿਲੇ ਪਾਤਸ਼ਾਹ ਨਾਲ ਸਬੰਧਤ ਪੁਸਤਕਾਂ ਕੀਤੀਆਂ ਜਾਰੀ ਭਾਈ ਲੌਂਗੋਵਾਲ ਦੇ ਪ੍ਰਧਾਨਗੀ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰਕੇ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਸਿੱਖੀ ਦੇ ਮੌਲਿਕ ਸਿਧਾਂਤਾਂ ਨੂੰ ਰਲਗਡ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਨੇ ਜਿਥੇ ਪਾਵਨ ਗੁਰਬਾਣੀ ਅਤੇ ਇਕ ਓਅੰਕਾਰ ਦੀ ਤੁਲਨਾ ਆਪਣੇ ਨਾਲ ਕੀਤੀ ਹੈ, ਉਥੇ ਹੀ ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸਮ ਪਾਤਸ਼ਾਹ ਜੀ ਦੀ ਬਾਣੀ ਦਾ ਵੀ ਨਿਰਾਦਰ ਕੀਤਾ ਹੈ। ਉਸ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਵੀ ਜੋੜਿਆ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਸਿੱਖ ਧਰਮ ਦੀ ਮੌਲਿਕਤਾ, ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਦਾ ਨਿਰਾਦਰ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸਬੰਧਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਥੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਵੀ ਉਸ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਨੂੰ ਸਬੰਧਤ ਦੀ ਘਿਨੌਣੀ ਹਰਕਤ ਬਦਲੇ ਉਸ ਦਾ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਸਮਾਗਮ ਵੀ ਰੋਕਣਾ ਚਾਹੀਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਸਿੱਧ ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ ਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿੱਚ ਇਲਾਹੀ ਦਰਸ਼ਨ, ਜਗਤੁ ਗੁਰੁ ਬਾਬਾ ਅਤੇ ਗੁਰੂ ਨਾਨਕ ਪਾਤਸ਼ਾਹ ਦੇ ਸਿੱਦਕੀ ਸਿੱਖ ਸ਼ਾਮਲ ਹਨ।ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰਵਿੰਦਰ ਸਿੰਘ ਖ਼ਾਲਸਾ ਨੇ ਇਹ ਪੁਸਤਕਾਂ ਪ੍ਰਕਾਸ਼ਤ ਕਰਵਾ ਕੇ ਸ਼ਲਾਘਾਯੋਗ ਉੱਦਮ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਬਿੱਕਰ ਸਿੰਘ ਚੰਨੂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲਾ, ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਹਰਜਿੰਦਰ ਸਿੰਘ ਕੈਰੋਂਵਾਲ, ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ। -PTC News


Top News view more...

Latest News view more...