Fri, Apr 19, 2024
Whatsapp

ਲੰਗਰ 'ਤੇ ਜੀਐਸਟੀ ਛੋਟ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ

Written by  Joshi -- March 21st 2018 04:24 PM
ਲੰਗਰ 'ਤੇ ਜੀਐਸਟੀ ਛੋਟ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ

ਲੰਗਰ 'ਤੇ ਜੀਐਸਟੀ ਛੋਟ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ

SGPC welcomes GST waives off decision: ਲੰਗਰ 'ਤੇ ਜੀਐਸਟੀ ਛੋਟ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵਲੋਂ ਲੰਗਰ ਵਸਤਾਂ 'ਤੇ ਪੰਜਾਬ ਦੇ 50 ਫੀਸਦੀ ਜੀਐਸਟੀ ਹਿੱਸੇ 'ਤੇ ਛੋਟ ਦੇਣ ਦਾ ਫੈਸਲਾ ਕਰਨ ਦਾ ਸਵਾਗਤ ਕੀਤਾ ਹੈ। ਪਟਿਆਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋ ਆਪਣੇ ਹਿੱਸੇ ਦਾ ਜੀ ਐੱਸ ਟੀ ਨੂੰ ਮੁਆਫ਼ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਹ ਚਿਰਾਂ ਤੋਂ ਮੰਗ ਸੀ ਅਤੇ ਕੇਂਦਰ ਵਲੋਂ ਵੀ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਰਾਜ ਸਰਕਾਰ ਵੱਲੋਂ ਇਹ ਟੈਕਸ ਮੁਆਫ ਕੀਤਾ ਜਾਵੇ, ਫਿਰ ਕੇਂਦਰ ਵੱਲੋਂ ਇਸ 'ਚ ਛੋਟ ਦਿੱਤੀ ਜਾਵੇਗੀ। —PTC News


Top News view more...

Latest News view more...