Advertisment

ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

author-image
Jashan A
Updated On
New Update
ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
Advertisment
ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਭਾਈ ਲੌਂਗੋਵਾਲ ਨੇ ਦਿੱਲੀ ’ਚ ਸਿੱਖ ਬੱਚੀ ਨੂੰ ਕਕਾਰਾਂ ਸਮੇਤ ਪ੍ਰੀਖਿਆ ’ਚ ਬੈਠਣ ਤੋਂ ਰੋਕਣ ਦੀ ਕੀਤੀ ਨਿੰਦਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕੀਤਾ ਗਿਆ ਹੈ। ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਦਾ ਇਕ ਸਵਾਗਤਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਗਿਆ ਕਦਮ ਸਹੀ ਦਿਸ਼ਾ ਵਿਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਯਤਨ ਕੀਤੇ ਜਾਂਦੇ ਰਹੇ ਹਨ, ਜਿਸ ਦੇ ਨਤੀਜੇ ਵਜੋਂ ਇਹ ਸੰਭਵ ਹੋ ਸਕਿਆ ਹੈ। ਭਾਈ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲ ਕਰਨ ਦਾ ਵੀ ਸਵਾਗਤ ਕੀਤਾ ਹੈ। ਹੋਰ ਪੜ੍ਹੋ: ਕਾਂਗਰਸ ਸਰਕਾਰ ਜਾਣ ਬੁੱਝ ਕੇ ਸਰਕਾਰੀ ਲਾਪਰਵਾਹੀ ਦੇ ਘਿਨੌਣੇ ਕੇਸਾਂ 'ਚ ਜਾਂਚ ਨੂੰ ਲਟਕਾ ਰਹੀ ਹੈ: ਸ਼੍ਰੋਮਣੀ ਅਕਾਲੀ ਦਲ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਚ ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦਿੱਲੀ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। -PTC News-
punjab-news sgpc sikh-prisoners punjbai-news
Advertisment

Stay updated with the latest news headlines.

Follow us:
Advertisment