Thu, Apr 25, 2024
Whatsapp

ਅਫ਼ਗਾਨੀ ਸਿੱਖਾਂ ਦੇ ਭਾਰਤ ਆਉਣ ’ਤੇ SGPC ਵਸੇਬੇ ਦਾ ਕਰੇਗੀ ਪ੍ਰਬੰਧ:ਭਾਈ ਗੋਬਿੰਦ ਸਿੰਘ ਲੌਂਗੋਵਾਲ

Written by  Shanker Badra -- March 28th 2020 05:22 PM
ਅਫ਼ਗਾਨੀ ਸਿੱਖਾਂ ਦੇ ਭਾਰਤ ਆਉਣ ’ਤੇ SGPC ਵਸੇਬੇ ਦਾ ਕਰੇਗੀ ਪ੍ਰਬੰਧ:ਭਾਈ ਗੋਬਿੰਦ ਸਿੰਘ ਲੌਂਗੋਵਾਲ

ਅਫ਼ਗਾਨੀ ਸਿੱਖਾਂ ਦੇ ਭਾਰਤ ਆਉਣ ’ਤੇ SGPC ਵਸੇਬੇ ਦਾ ਕਰੇਗੀ ਪ੍ਰਬੰਧ:ਭਾਈ ਗੋਬਿੰਦ ਸਿੰਘ ਲੌਂਗੋਵਾਲ

ਅਫ਼ਗਾਨੀ ਸਿੱਖਾਂ ਦੇ ਭਾਰਤ ਆਉਣ ’ਤੇ SGPC ਵਸੇਬੇ ਦਾ ਕਰੇਗੀ ਪ੍ਰਬੰਧ:ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਅਫ਼ਗ਼ਾਨਿਸਤਾਨ ਦੇ ਸਿੱਖਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਫ਼ਗਾਨਿਸਤਾਨ ਦੇ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵਸੇਬੇ ਦਾ ਪ੍ਰਬੰਧ ਕਰੇਗੀ। ਇਸ ਦੇ ਨਾਲ ਹੀ ਅਫ਼ਗ਼ਾਨਿਸਤਾਨ ਦੇ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਯੋਗਤਾ ਅਨੁਸਾਰ ਰੁਜ਼ਗਾਰ ਦਾ ਵੀ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਭਾਈ ਲੌਂਗੋਵਾਲ ਨੇ ਇਹ ਐਲਾਨ ਅਫ਼ਗ਼ਾਨਿਸਤਾਨ ਵਿੱਚ ਵੱਸਦੇ ਸਿੱਖਾਂ ਨੂੰ ਦਸ ਦਿਨਾਂ ਅੰਦਰ ਦੇਸ਼ ਛੱਡਣ ਦੀ ਮਿਲੀ ਧਮਕੀ ਮਗਰੋਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਫ਼ਗਾਨੀ ਸਿੱਖਾਂ ਦੀ ਮਦਦ ਲਈ ਸੰਜੀਦਾ ਕਦਮ ਚੁੱਕਣੇ ਚਾਹੀਦੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਕਾਰਨ ਸਿੱਖ ਲਗਾਤਾਰ ਚਿੰਤਾ ਵਿੱਚ ਹਨ। ਇਸ ਮਗਰੋਂ ਹੁਣ ਸਿੱਖਾਂ ਨੂੰ ਦੇਸ਼ ਛੱਡ ਜਾਣ ਦੀ ਧਮਕੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਲਗਾਤਾਰ ਡਰ ਵਿੱਚੋਂ ਲੰਘਣਾ ਪੈ ਰਿਹਾ ਹੈ। ਉਹ ਉਥੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹੇ ਵਿੱਚ ਭਾਰਤ ਸਰਕਾਰ ਨੂੰ ਸਿੱਖਾਂ ਦੀ ਜਾਨ ਮਾਲ ਦੀ ਹਿਫ਼ਾਜ਼ਤ ਕਰਨ ਲਈ ਫ਼ੌਰੀ ਕਦਮ ਚੁੱਕਣੇ ਚਾਹੀਦੇ ਹਨ। ਕੇਂਦਰ ਸਰਕਾਰ ਨੂੰ ਇਹ ਮਾਮਲਾ ਯੂਐਨਓ ਕੋਲ ਵੀ ਉਠਾਉਣਾ ਚਾਹੀਦਾ ਹੈ। ਭਾਈ ਲੌਂਗੋਵਾਲ ਕੇ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਵੇ ਅਤੇ ਅਫ਼ਗਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਅੰਦਰ ਵਸਾਉਣ ਦੀ ਪਹਿਲਕਦਮੀ ਕਰੇ। ਜੇਕਰ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵਸੇਬੇ ਲਈ ਸਹਿਯੋਗ ਕਰੇਗੀ। ਇਸ ਦੇ ਨਾਲ ਹੀ ਬੀਤੇ ਦਿਨੀਂ ਅਫ਼ਗਾਨਿਸਤਾਨ ਅੰਦਰ ਕਾਬੁਲ ਦੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਤੇ ਜ਼ਖਮੀਆ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮਦਦ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ -ਇੱਕ  ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। -PTCNews


Top News view more...

Latest News view more...