Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ

author-image
Shanker Badra
Updated On
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ
Advertisment
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਲਈ ਰਵਾਨਾ ਹੋਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਜੀ ਸੱਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। Shabad Guru Yatra Gurdwara Garna Sahib Patshahi Sixth Bodal Hoshiarpur next stage ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। Shabad Guru Yatra Gurdwara Garna Sahib Patshahi Sixth Bodal Hoshiarpur next stage ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾ, ਮੈਨੇਜਰ ਰਤਨ ਸਿੰਘ, ਬਿਕਰਮਜੀਤ ਸਿੰਘ ਮੈਨੇਜਰ ਰਮਦਾਸ, ਭੁਪਿੰਦਰ ਸਿੰਘ ਸੀ.ਸੀ., ਨਿਰੰਜਨ ਸਿੰਘ ਸੁਪਰਵਾਈਜ਼ਰ, ਭਾਈ ਜਸਬੀਰ ਸਿੰਘ ਗੋਰਾ ਸਹਾਇਕ ਸੁਪਰਵਾਈਜ਼ਰ, ਭਾਈ ਕਲਿਆਣਾ ਸਿੰਘ, ਭਾਈ ਰਛਮੀਤ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTCNews-
latest-news india-latest-news news-in-punjabi news-in-punjab shabad-guru-yatra-news gurdwara-garna-sahib-news
Advertisment

Stay updated with the latest news headlines.

Follow us:
Advertisment