Thu, Apr 25, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

Written by  Shanker Badra -- March 02nd 2019 02:21 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਲਈ ਰਵਾਨਾ ਹੋਈ ਹੈ।ਇਹ ਯਾਤਰਾ ਨੂਰਪੁਰ, ਭੱਟੋ ਬੜੋਚਾਂ, ਰਾਈਏਵਾਲ, ਬੁੱਗਾ ਕਲਾਂ, ਤੰਦਾਂ ਬੱਧਾ, ਕੋਟਲੀ, ਪਹੇੜੀ, ਚੋਬਦਾਰਾਂ, ਕਪੂਰਗੜ੍ਹ, ਭਰਭੂਰਗੜ੍ਹ, ਨੰਜਾਰੀ, ਸਮਸ਼ਪੁਰ, ਚਹਿਲਾਂ, ਖਨਿਆਣ, ਰਾਏਪੁਰ, ਰਾਮਗੜ੍ਹ, ਘੁਟੀਡ, ਸਲਾਣਾ, ਗਲਵੱਡੀ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸੁਖਸਾਗਰ ਸਾਹਿਬ ਖੰਨਾ ਵਿਖੇ ਪੁੱਜੇਗੀ।ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸਾਹਿਬ ਵੀ ਸਰਵਣ ਕਰਵਾਇਆ। [caption id="attachment_263894" align="aligncenter" width="300"]Shabad Guru Yatra GURUSAR SAHIB PATSHAHI CHEVIN Mandi Gobindgarh next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। [caption id="attachment_263891" align="aligncenter" width="300"]Shabad Guru Yatra GURUSAR SAHIB PATSHAHI CHEVIN Mandi Gobindgarh next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ, ਇੰਚਾਰਜ ਯਾਤਰਾ ਵਿਭਾਗ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਦਰਸ਼ਨ ਸਿੰਘ ਗੁਰਦੁਆਰਾ ਮੰਡੀ ਗੋਬਿੰਦਗੜ੍ਹ, ਜਸਬੀਰ ਸਿੰਘ ਸੁਪਰਵਾਈਜ਼ਰ, ਪ੍ਰਚਾਰਕ ਭਾਈ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTCNews


Top News view more...

Latest News view more...