Tue, Apr 16, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

Written by  Shanker Badra -- February 23rd 2019 07:55 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਨੀਲਪੁਰ, ਰਾਜਪੁਰਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਲਈ ਰਵਾਨਾ ਹੋਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਵੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। [caption id="attachment_260636" align="aligncenter" width="300"]Shabad Guru Yatra Rajpura Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜੀ, ਗੁਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਨੀਲਪੁਰ, ਭੁਪਿੰਦਰ ਸਿੰਘ, ਮੰਗਤ ਸਿੰਘ, ਹਰਦੇਵ ਸਿੰਘ, ਅਮਰਿੰਦਰ ਸਿੰਘ ਕੰਗ, ਸੁਰਿੰਦਰ ਸਿੰਘ ਘੁਮਾਣਾ ਆਦਿ ਮੌਜੂਦ ਸਨ। [caption id="attachment_260634" align="aligncenter" width="300"]Shabad Guru Yatra Rajpura Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਰਾਜਪੁਰਾ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਟਰੱਸਟ ਮਨਜੀਤ ਸਿੰਘ, ਮੈਨੇਜਰ ਗੁਰਲਾਲ ਸਿੰਘ, ਮੀਤ ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ ਬਲਵਿੰਦਰ ਸਿੰਘ, ਸੁਪਰਵਾਈਜ਼ਰ ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਪ੍ਰਚਾਰਕ ਬਲਦੇਵ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTCNews


Top News view more...

Latest News view more...