Fri, Apr 19, 2024
Whatsapp

ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

Written by  Shanker Badra -- January 24th 2019 03:56 PM -- Updated: January 24th 2019 06:02 PM
ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਅਗਲੇ ਪੜਾਅ ਲਈ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ ਹੈ। [caption id="attachment_245238" align="aligncenter" width="300"]shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] 7 ਜਨਵਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਈ ਇਹ ਸ਼ਬਦ ਗੁਰੂ ਯਾਤਰਾ ਗੋਇੰਦਵਾਲ ਸਾਹਿਬ, ਤਰਨ ਤਾਰਨ ਸਾਹਿਬ, ਪਹੂਵਿੰਡ, ਪੱਟੀ, ਫਿਰੋਜ਼ਪੁਰ, ਬਜ਼ੀਦਪੁਰ, ਜੀਰਾ, ਧਰਮਕੋਟ, ਝੰਡੇਆਣਾ, ਚੰਦ ਪੁਰਾਣਾ, ਦੀਨਾ ਸਾਹਿਬ ਆਦਿ ਨਗਰਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਪਹੁੰਚੀ ਸੀ। [caption id="attachment_245237" align="aligncenter" width="300"]shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਸੰਗਰੂਰ ਤੋਂ ਅੱਜ ਸ਼ਬਦ ਗੁਰੂ ਯਾਤਰਾ ਦੀ ਰਵਾਨਗੀ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਸੀਂ ਵਡਭਾਗੀ ਹਾਂ, ਜਿਨ੍ਹਾਂ ਨੂੰ ਆਪਣੇ ਜੀਵਨ ਕਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। [caption id="attachment_245236" align="aligncenter" width="300"]shabad guru yatra Sangrur Gurdwara Nanakiana Sahib Next Phase Depart ਸ਼ਬਦ ਗੁਰੂ ਯਾਤਰਾ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ।ਅੱਜ ਅਰਦਾਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਇਸ ਦੌਰਾਨ ਸੰਗਤ ਵੱਲੋਂ ਗੁਰੂ ਸਾਹਿਬ ਦੇ ਸਤਿਕਾਰ ’ਚ ਫੁੱਲਾਂ ਦੀ ਵਰਖਾ ਕੀਤੀ ਗਈ। -PTCNews


Top News view more...

Latest News view more...