Wed, Apr 24, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

Written by  Shanker Badra -- February 08th 2019 04:21 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੇਹੜੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ। [caption id="attachment_253326" align="aligncenter" width="300"]Shabad Guru Yatra Sri Muktsar Sahib next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਭਾਈ ਜਗਬੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵਿਧਾਇਕ ਕਨਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। [caption id="attachment_253324" align="aligncenter" width="300"]Shabad Guru Yatra Sri Muktsar Sahib next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ, ਜਥੇਦਾਰ ਹੀਰਾ ਸਿੰਘ ਬਡਵਾਲ, ਸੰਪੂਰਨ ਸਿੰਘ ਸਰਪੰਚ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। [caption id="attachment_253327" align="aligncenter" width="300"]Shabad Guru Yatra Sri Muktsar Sahib next stage Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੈਂਬਰ ਬਾਬਾ ਦਲੀਪ ਸਿੰਘ, ਹਰਪਾਲ ਸਿੰਘ ਬੇਦੀ ਨਗਰ ਕੌਂਸਲਰ ਸ੍ਰੀ ਮੁਕਤਸਰ ਸਾਹਿਬ, ਬਿੰਦਰ ਸਿੰਘ ਗੋਨਿਆਣਾ, ਹਰਦੀਪ ਸਿੰਘ ਡਿੰਪੀ ਹਲਕਾ ਇੰਚਾਰਜ ਗਿੱਦੜਬਾਹਾ, ਜਸਪਾਲ ਸਿੰਘ ਮਾਹਣੀ ਖੇੜਾ ਕਵੀਸ਼ਰੀ ਜਥਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਦੀਪਇੰਦਰ ਸਿੰਘ ਇੰਚਾਰਜ 85, ਨਿਰੰਜਨ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ, ਮੈਨੇਜਰ ਬਲਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। -PTCNews


Top News view more...

Latest News view more...