Sat, Apr 27, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

Written by  Shanker Badra -- February 12th 2019 04:11 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰੰਭੀ ਗਈ ਸ਼ਬਦ ਗੁਰੂ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਨਗਰਾਂ ਵਿੱਚ ਦੀ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜੀ ਸੀ। [caption id="attachment_255185" align="aligncenter" width="300"]Shabad Guru yatra Takht Sri Damdama Sahib Talwandi Sabo Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਅੱਜ ਇਹ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਮਾਨਸਾ ਲਈ ਰਵਾਨਾ ਹੋਈ ਹੈ।ਇਹ ਸ਼ਬਦ ਗੁਰੂ ਯਾਤਰਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਫਤਹਿਗੜ੍ਹ ਨੌ ਅਬਾਦ, ਗੁਰੂ ਕਾਸ਼ੀ ਯੂਨੀਵਰਸਿਟੀ, ਜਗ੍ਹਾ ਰਾਮ ਤੀਰਥ, ਬਹਿਣੀਵਾਲ, ਬਣਾਵਾਲਾ, ਤਲਵੰਡੀ ਅਕਲੀਆਂ, ਮੂਸਾ, ਗਾਗੇਵਾਲ, ਘਰਾਂਗਣਾ, ਦੂਲੋਵਾਲ ਤੋਂ ਹੁੰਦੀ ਹੋਈ ਰਾਤ ਗੁਰਦੁਆਰਾ ਸੂਲੀਸਰ ਸਾਹਿਬ ਮਾਨਸਾ ਵਿਖੇ ਵਿਸ਼ਰਾਮ ਕਰੇਗੀ। [caption id="attachment_255186" align="aligncenter" width="300"]Shabad Guru yatra Takht Sri Damdama Sahib Talwandi Sabo Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਜ਼ਿਕਰਯੋਗ ਹੈ ਕਿ ਸ਼ਬਦ ਗੁਰੂ ਯਾਤਰਾ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। [caption id="attachment_255184" align="aligncenter" width="300"]Shabad Guru yatra Takht Sri Damdama Sahib Talwandi Sabo Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। [caption id="attachment_255183" align="aligncenter" width="300"]Shabad Guru yatra Takht Sri Damdama Sahib Talwandi Sabo Next Phase Depart ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ[/caption] ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਗੁਰਤੇਜ ਸਿੰਘ ਢੱਡੇ, ਭਾਈ ਜਗਸੀਰ ਸਿੰਘ ਮਾਂਗੇਆਣਾ ਤੇ ਜੀਤ ਮਹਿੰਦਰ ਸਿੰਘ ਵਿਧਾਇਕ ਤਲਵੰਡੀ ਸਾਬੋ ਆਦਿ ਮੌਜੂਦ ਸਨ।ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। -PTCNews


Top News view more...

Latest News view more...