SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਸ਼ਬਦ ਕੀਰਤਨ ਮੁਕਾਬਲੇ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ 22 ਟੀਮਾਂ ਨੇ ਭਾਗ ਲਿਆ।
ਇਨ੍ਹਾਂ ਵਿਚ 1 ਨੇਤਰਹੀਣ ਵਿਦਿਆਲੇ ਦੇ ਬੱਚੇ ਵੀ ਸ਼ਾਮਲ ਸਨ। ਸ਼ਬਦ ਕੀਰਤਨ ਮੁਕਾਬਲਿਆਂ ਦੌਰਾਨ ਜੱਜਮੈਂਟ ਦੀ ਸੇਵਾ ਪ੍ਰਿੰਸੀਪਲ ਬਲਦੇਵ ਸਿੰਘ, ਪ੍ਰੋ. ਪੁਸ਼ਪਿੰਦਰ ਕੌਰ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਤੇ ਭਾਈ ਕਮਲਜੀਤ ਸਿੰਘ ਤੰਤੀਵਾਦਕ ਨੇ ਨਿਭਾਈ।
ਮੁਕਾਬਲੇ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ 22 ਅਕਤੂਬਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਨਮਾਨਿਤ ਕੀਤਾ ਜਾਵੇਗਾ।
-PTCNews