Shah Rukh Khan Security: ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਜਵਾਨ' ਨੂੰ ਲੈ ਕੇ ਸੁਰਖੀਆਂ 'ਚ ਹਨ। ਸ਼ਾਹਰੁਖ ਨੂੰ ਇਸ ਸਾਲ ਉਨ੍ਹਾਂ ਦੀਆਂ ਦੋ ਹਿੱਟ ਫਿਲਮਾਂ 'ਜਵਾਨ' ਅਤੇ 'ਪਠਾਨ' ਤੋਂ ਬਾਅਦ ਖ਼ਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ Y ਸੁਰੱਖਿਆ ਦਿੱਤੀ ਗਈ ਹੈ। ਕਿੰਗ ਖਾਨ ਦੇ ਨਾਲ 6 ਪੁਲਿਸ ਕਮਾਂਡੋ ਹਰ ਸਮੇਂ ਬਾਡੀਗਾਰਡ ਦੇ ਤੌਰ 'ਤੇ ਮੌਜੂਦ ਰਹਿਣਗੇ, ਜੋ ਮਹਾਰਾਸ਼ਟਰ ਪੁਲਿਸ ਦੀ ਸੁਰੱਖਿਆ ਲਈ ਤੈਨਾਤ ਰਹਿਣਗੇ। <blockquote class=twitter-tweet><p lang=en dir=ltr>The Maharashtra government increases the security of Actor Shah Rukh Khan to Y after he allegedly received death threats. Shahrukh Khan had given a written complaint to the state government that he had been receiving death threat calls after the films &#39;Pathan&#39; and &#39;Jawan&#39;.:…</p>&mdash; ANI (@ANI) <a href=https://twitter.com/ANI/status/1711215317861740831?ref_src=twsrc^tfw>October 9, 2023</a></blockquote> <script async src=https://platform.twitter.com/widgets.js charset=utf-8></script>ਦੱਸ ਦਈਏ ਕਿ ਸ਼ਾਹਰੁਖ ਖਾਨ ਦੀ ਸੁਰੱਖਿਆ ਲਈ ਤੈਨਾਤ ਇਹ ਸਾਰੇ ਬਾਡੀਗਾਰਡ ਗਲੋਕ ਪਿਸਤੌਲ, ਐਮਪੀ-5 ਮਸ਼ੀਨ ਗਨ ਅਤੇ ਏਕੇ-47 ਅਸਾਲਟ ਰਾਈਫਲ ਨਾਲ ਲੈਸ ਹੋਣਗੇ। ਇਸ ਤੋਂ ਇਲਾਵਾ ਕਿੰਗ ਖਾਨ ਦੇ ਘਰ 'ਤੇ ਚਾਰ ਪੁਲਿਸ ਕਰਮਚਾਰੀ ਵੀ ਹਰ ਸਮੇਂ ਤੈਨਾਤ ਰਹਿਣਗੇ। ਉਨ੍ਹਾਂ ਦੀ ਸੁਰੱਖਿਆ ਦਾ ਖਰਚਾ ਸ਼ਾਹਰੁਖ ਖੁਦ ਚੁੱਕਣਗੇ। ਕਿੰਗ ਖਾਨ ਦੀਆਂ ਦੋ ਫਿਲਮਾਂ ਦੀ ਸਫਲਤਾ ਨੂੰ ਦੇਖਦੇ ਹੋਏ ਖਬਰਾਂ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਵਧ ਗਿਆ ਹੈ। ਫਿਲਮ ਪਠਾਨ ਅਤੇ ਜਵਾਨ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਗੈਂਗ ਨੇ ਗਾਇਕ ਜੈਸਮੀਨ ਸੈਂਡਲਾਸ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ!