ਅੱਜ ਮਨਾਈ ਗਈ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ
ਅੰਮ੍ਰਿਤਸਰ : 1984 ’ਚ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਗੁਰਬਾਣੀ ਕੀਤਾ, ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਨਿਰਭੈਲ ਸਿੰਘ, ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ,ਮਨਦੀਪ ਸਿੰਘ, ਨਿਰਮਲ ਸਿੰਘ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਕੰਵਰਪਾਲ ਸਿੰਘ, ਨਰੈਣ ਸਿੰਘ, ਜਰਨੈਲ ਸਿੰਘ ਸਖੀਰਾ, ਪ੍ਰੋ. ਬਲਜਿੰਦਰ ਸਿੰਘ, ਭਾਈ ਮੋਹਕਮ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਬਘੇਲ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।
-PTCNews