Advertisment

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ

author-image
Shanker Badra
New Update
ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ
Advertisment
ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ 14 ਜੁਲਾਈ ਨੂੰ ਆਰੰਭ ਕਰ ਦਿੱਤੇ ਗਏ ਹਨ,ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9:30 ਵਜੇ ਪੈਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸੱਜਣਗੇ,ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਢਾਡੀ ਜਥੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment