Wed, Apr 24, 2024
Whatsapp

ਸ਼ਾਹਕੋਟ ਜ਼ਿਮਨੀ ਚੋਣ:ਅੱਜ ਪੈਣਗੀਆਂ ਵੋਟਾਂ

Written by  Shanker Badra -- May 28th 2018 06:56 AM -- Updated: May 28th 2018 07:04 AM
ਸ਼ਾਹਕੋਟ ਜ਼ਿਮਨੀ ਚੋਣ:ਅੱਜ ਪੈਣਗੀਆਂ ਵੋਟਾਂ

ਸ਼ਾਹਕੋਟ ਜ਼ਿਮਨੀ ਚੋਣ:ਅੱਜ ਪੈਣਗੀਆਂ ਵੋਟਾਂ

ਸ਼ਾਹਕੋਟ ਜ਼ਿਮਨੀ ਚੋਣ:ਅੱਜ ਪੈਣਗੀਆਂ ਵੋਟਾਂ:ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ 7 ਵਜੇ ਵੋਟਾਂ ਪੈਣ ਜਾ ਰਹੀਆਂ ਹਨ।ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸਮੇਤ ਕੁੱਲ 11 ਉਮੀਦਵਾਰਾਂ ਚੋਣ ਮੈਦਾਨ ਦੇ ਵਿੱਚ ਹਨ।ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਮਰਹੂਮ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਬਣਾਇਆ।ਕਾਂਗਰਸ ਨੇ ਆਪਣਾ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ ਬਣਾਇਆ ਹੈ।ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਂਕੜ ਕਲਾਂ ਨੂੰ ਉਮੀਦਵਾਰ ਬਣਾਇਆ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਲਗਪਗ 2500 ਪੋਲਿੰਗ ਸਟਾਫ ਨੂੰ 236 ਪੋਲਿੰਗ ਸਟੇਸ਼ਨਾਂ ਤੇ 189 ਥਾਵਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ 96 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਹੈ ਤੇ ਪੋਲਿੰਗ ਬੂਥਾਂ ਦੀ ਸੁਰੱਖਿਆ ਲਈ 2000 ਸੁਰੱਖਿਆ ਕਰਮੀਆਂ ਦੇ ਨਾਲ ਨਾਲ ਸੀਮਾ ਸੁਰੱਖਿਆ ਬਲ ਦੀਆਂ 6 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਚੋਣਾਂ ’ਤੇ ਨਜ਼ਰ ਰੱਖਣ ਲਈ 30 ਵੀਡੀਓਗ੍ਰਾਫ਼ਰ ਲਗਾਏ ਗਏ ਹਨ,ਜਿਨ੍ਹਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਕਰਨਗੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 103 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤੇ 64 ਪੋਲਿੰਗ ਬੂਥਾਂ ’ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ।ਸ਼ਾਹਕੋਟ ਹਲਕੇ ਅੰਦਰ ਕੁੱਲ 172686 ਵੋਟਰ ਹਨ ਤੇ ਹਲਕੇ ਅੰਦਰ 236 ਪੋਲਿੰਗ ਬੂਥ ਬਣਾਏ ਗਏ ਹਨ।ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ 1888 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ। -PTCNews


Top News view more...

Latest News view more...