ਸ਼ਰਮਨਾਕ : 5 ਸਾਲਾ ਬੱਚੀ ਨਾਲ ਵਾਪਰੀ ਘਿਨੌਣੀ ਕਰਤੂਤ, ਨੌਜਵਾਨ ਨੇ ਕੀਤਾ ਜ਼ਬਰ ਜਨਾਹ

ਜਲੰਧਰ : ਅੱਜ ਦੁਨੀਆਂ ਸ਼ਰਮਨਾਕ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ , ਨਿੱਤ ਦਿਨ ਕੁੜੀਆਂ ਨਾਲ ਅਜਿਹੇ ਕਾਰੇ ਹੁੰਦੇ ਨੇ ਕੇ ਇਨਸਾਨੀਅਤ ਵੀ ਸ਼ਰਮਸਾਰ ਹੋ ਜਾਵੇ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਲੰਧਰ ਦੇ ਪਠਾਨਕੋਟ ਚੌਕ ਨੇੜੇ ਜਿਥੇ ਇੱਕ 24 ਸਾਲਾ ਲੜਕੇ ਨੇ ਘਰ ਵਿਚ ਦਾਖ਼ਲ ਹੋ ਕੇ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰ ਦਿੱਤਾ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਨੇ ਸ਼ਨੀਵਾਰ ਨੂੰ ਦੇਰ ਰਾਤ ਪੌਣੇ ਬਾਰਾਂ ਵਜੇ ਬੱਚੀ ਦਾ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ।Amendment in POCSO Act approved, heres new provisionsਹਾਲਾਂਕਿ ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਮੁਲਜ਼ਮ ਕਿਸੇ ਬਹਾਨੇ ਬੱਚੀ ਦੇ ਘਰ ਵਿਚ ਦਾਖ਼ਲ ਹੋਇਆ, ਜਿਸ ਤੋਂ ਬਾਅਦ ਉਸ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਹਨ। ਬੱਚੀ ਦੇ ਮਾਤਾ-ਪਿਤਾ ਇੰਡਸਟੀਰੀ ਏਰੀਏ ਵਿਚ ਇਕ ਫੈਕਟਰੀ ਵਿਚ ਕੰਮ ਕਰਦੇ ਹਨ ਜਦਕਿ ਮੁਲਜ਼ਮ ਵੀ ਇੰਡਸਟਰੀ ਏਰੀਏ ਵਿਚ ਹੀ ਲੇਬਰ ਦਾ ਕੰਮ ਕਰਦਾ ਹੈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਬੱਚੀ ਦੇ ਮਾਤਾ-ਪਿਤਾ ਕੰਮ ’ਤੇ ਸਨ।Another Day, Another Crime in UP: Youth Rapes & Thrashes 70-year-old Woman  in Ballia, Arrested
ਇਸ ਘਟਨਾ ਨੂੰ ਲੈ ਕੇ ਸਿਵਲ ਹਸਪਤਾਲ ਵਿਚ ਬੱਚੀ ਦੇ ਮੈਡੀਕਲ ਹੋਣ ਦੀ ਪੁਸ਼ਟੀ ਹੋਈ ਹੈ ਪਰ ਦੇਰ ਰਾਤ ਨਾ ਤਾਂ ਥਾਣਾ ਨੰਬਰ 8 ਦੇ ਮੁਨਸ਼ੀ ਨੇ ਫੋਨ ਚੁੱਕਿਆ ਅਤੇ ਨਾ ਹੀ ਥਾਣਾ ਇੰਚਾਰਜ ਨਾਲ ਸੰਪਰਕ ਹੋ ਸਕਿਆ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਦੇਰ ਰਾਤ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਸੀ।