ਗਵਾਲੀਅਰ ‘ਚ ਹੈਵਾਨੀਅਤ, ਸਾਬਕਾ ਸਬ ਇੰਸਪੈਕਟਰ ਨੇ 10 ਸਾਲਾ ਬੱਚੀ ਨਾਲ ਕੀਤਾ Rape   

Shameless Former Sub Inspector Rapes 10 Year Old Girl Threatens To Kill Victim S Family

ਭੋਪਾਲ : ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਖ਼ਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ ‘ਚ ਕੋਰੋਨਾ ਕਰਕੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ

ਜਿੱਥੇ ਸਾਬਕਾ ਪੁਲਿਸ ਅਧਿਕਾਰੀ ਨੇ 10 ਸਾਲਾ ਲੜਕੀ ਨਾਲ ਬਲਾਤਕਾਰ ਕੀਤਾ ਹੈ ਤੇ ਮਾਸੂਮ ਲੜਕੀ ਦੀ ਸਿਹਤ ਵਿਗੜੀ ਹੋਈ ਹੈ। ਦੋਸ਼ੀ SAF ਦਾ ਰਿਟਾਇਰਡ ਸਬ ਇੰਸਪੈਕਟਰ ਹੈ। ਇੰਨਾ ਹੀ ਨਹੀਂ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਨੇ ਪੀੜਤ ਪਰਿਵਾਰ ਨੂੰ ਵੀ ਧਮਕੀ ਦਿੱਤੀ ਹੈ।

ਜਾਣਕਾਰੀ ਅਨੁਸਾਰ ਪੀੜਤ ਲੜਕੀ 5ਵੀਂ ਕਲਾਸ ਵਿੱਚ ਪੜ੍ਹਦੀ ਹੈ। ਉਹ ਆਪਣੀ ਸਹੇਲੀ ਨਾਲ ਖੇਡ ਰਹੀ ਸੀ। ਇਸ ਦੌਰਾਨ ਉਹ ਦੋਵੇਂ ਖੇਡਦੇ ਹੋਏ ਸਹੇਲੀ ਦੇ ਘਰ ਗਈਆਂ ,ਜਿੱਥੇ ਸਹੇਲੀ ਦੇ 62 ਸਾਲਾ ਦਾਦੇ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਦੋਸ਼ ਹੈ ਕਿ ਉਸ ਨੇ ਲੜਕੀ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਤੇ ਉਸ ਨਾਲ ਗਲਤ ਹਰਕਤ ਕੀਤੀ।

ਪੜ੍ਹੋ ਹੋਰ ਖ਼ਬਰਾਂ : ਹਰਿਆਣਾ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ

ਜਦੋਂ ਦੂਜੀ ਲੜਕੀ ਉਸ ਦੇ ਕੋਲ ਆਈ ਤਾਂ ਉਸ ਨੇ ਉਸ ਨੂੰ ਛੱਡ ਦਿੱਤਾ ਤੇ ਮੌਕੇ ਤੋਂ ਚਲਾ ਗਿਆ। ਇਸ ਤੋਂ ਬਾਅਦ ਲੜਕੀ ਰੋਂਦੀ ਹੋਈ ਘਰ ਪਹੁੰਚੀ ਤੇ ਉਥੇ ਸਾਰੀ ਗੱਲ ਦੱਸੀ। ਇਸ ਦੌਰਾਨ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ SAF ਵਿੱਚ ਐਸਆਈ ਰਿਹਾ ਹੈ ਤੇ ਹੁਣ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਹਾਲਾਂਕਿ, ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
-PTCNews