ਭਿੱਖੀਵਿੰਡ : ਅੱਜ ਸਵੇਰੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਨਾਲ ਭੁੰਨ੍ਹਿਆ
ਭਿੱਖੀਵਿੰਡ : ਅੱਜ ਸਵੇਰੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਨਾਲ ਭੁੰਨ੍ਹਿਆ[/caption]
ਜਾਣਕਾਰੀ ਅਨੁਸਾਰ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਰਾਸ਼ਟਰੀ ਸ਼ੌਰਅ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ, ਜੋ ਅੱਜ ਆਪਣੇ ਘਰ 'ਚ ਮੌਜੂਦ ਸੀ। ਇਸੇ ਦੌਰਾਨ ਘਰ 'ਚ ਦਾਖਲ ਹੋਏ ਕੁਝ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
[caption id="attachment_440585" align="aligncenter" width="700"]
ਭਿੱਖੀਵਿੰਡ : ਅੱਜ ਸਵੇਰੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਨਾਲ ਭੁੰਨ੍ਹਿਆ[/caption]
ਦੱਸਣਯੋਗ ਹੈ ਕਿ ਅੱਤਵਾਦ ਦੇ ਸਮੇਂ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ 'ਤੇ ਕਰੀਬ ਤੇਰਾ ਹਮਲੇ ਅੱਤਵਾਦੀਆਂ ਵੱਲੋਂ ਕੀਤੇ ਗਏ ਸਨ। ਜਿਸ ਦੀ ਬਲਵਿੰਦਰ ਸਿੰਘ ਨੇ ਪਰਿਵਾਰ ਸਮੇਤ ਡੱਟ ਕੇ ਮੁਕਾਬਲਾ ਕੀਤਾ ,ਇਸ ਬਹਾਦਰੀ ਲਈ ਕਈ ਡਾਕੂਮੈਂਟਰੀ ਫ਼ਿਲਮਾਂ ਇਸ ਪਰਿਵਾਰ 'ਤੇ ਬਣ ਚੁੱਕੀਆਂ ਹਨ।
[caption id="attachment_440583" align="aligncenter" width="700"]
ਭਿੱਖੀਵਿੰਡ : ਅੱਜ ਸਵੇਰੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਨਾਲ ਭੁੰਨ੍ਹਿਆ[/caption]
ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਮਿਲੀ ਸੁਰੱਖਿਆ ਕਰੀਬ 1 ਸਾਲ ਪਹਿਲਾਂ ਵਾਪਸ ਲੈ ਲਈ ਗਈ ਸੀ। ਇਸ ਵਾਰਦਾਤ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡੀ.ਐੱਸ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Shaurya Chakra winner Comrade Balwinder singh Bhikhiwind shot dead
-PTCNews