Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ , ਅੱਜ ਹੋਵੇਗਾ ਪਾਰਟੀ ਦਾ ਡੈਲੀਗੇਟ ਇਜਲਾਸ

Written by  Shanker Badra -- December 14th 2019 09:28 AM -- Updated: December 14th 2019 09:33 AM
ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ , ਅੱਜ ਹੋਵੇਗਾ ਪਾਰਟੀ ਦਾ ਡੈਲੀਗੇਟ ਇਜਲਾਸ

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ , ਅੱਜ ਹੋਵੇਗਾ ਪਾਰਟੀ ਦਾ ਡੈਲੀਗੇਟ ਇਜਲਾਸ

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ , ਅੱਜ ਹੋਵੇਗਾ ਪਾਰਟੀ ਦਾ ਡੈਲੀਗੇਟ ਇਜਲਾਸ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਅੱਜ 99ਵਾਂਸਥਾਪਨਾ ਦਿਵਸ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ , ਜਿਸ ਦਾ ਅੱਜ ਭੋਗ ਪਵੇਗਾ। ਇਸ ਮਗਰੋਂ ਅੱਜ ਪਾਰਟੀ ਦਾ ਡੈਲੀਗੇਟ ਇਜਲਾਸ ਹੋਵੇਗਾ। ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ ਅਤੇ ਪੰਜਾਬ ਹਿਤੈਸ਼ੀ ਹੋਣ ਦਾ ਫਰਜ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਟਕਸਾਲੀ ਕਹਾਉਣ ਵਾਲਿਆਂ ਨੂੰ ਜਨਤਾ ਨੇ ਲੋਕ ਸਭਾ ਚੋਣਾਂ 'ਚ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਅਕਾਲੀ ਦਲ ਸੰਘਰਸ਼ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰ ਹਰ ਰੋਜ਼ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਸਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪਵੱਲੋਂ ਲਗਾਤਾਰ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਅਤੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ। -PTCNews


Top News view more...

Latest News view more...