Mon, Apr 29, 2024
Whatsapp

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ

Written by  Shanker Badra -- June 18th 2020 11:42 AM
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ: ਚੰਡੀਗੜ੍ਹ : ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲਗਾਤਾਰ ਕੀਤੇ ਜਾ ਰਹੇ ਕਈ ਕਥਿਤ ਘਪਲਿਆਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਅੱਜ ਪੰਜਾਬ ਭਰ 'ਚ ਡੀ.ਸੀ ਦਫ਼ਤਰ ਸਾਹਮਣੇਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲਅੰਮ੍ਰਿਤਸਰ ਸ਼ਹਿਰੀ ਅਤੇ ਭਾਜਪਾ ਆਗੂਆਂ ਵੱਲੋਂ ਸਾਂਝੇ ਤੌਰ 'ਤੇ ਕਾਂਗਰਸ ਖਿਲਾਫ਼ ਪੰਜਾਬ 'ਚ ਕਿਸਾਨ ਮਾਰੂ ਅਤੇ ਲੋਕ ਮਾਰੂ ਨੀਤੀਆਂ ਅਤੇ ਘੁਟਾਲਿਆਂ ਨਾਲ ਕੀਤੀ ਜਾ ਰਹੀ ਪੰਜਾਬੀਆਂ ਅਤੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਦੇ ਖ਼ਿਲਾਫ਼ ਡੀ.ਸੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਅਤੇ ਇਸ ਸਬੰਧੀ ਡੀ.ਸੀ. ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ। [caption id="attachment_412458" align="aligncenter" width="300"]Shiromani Akali Dal and BJP leaders protest against Congress government in front of DC office ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ[/caption] ਇਸ ਰੋਸ ਧਰਨੇ 'ਚ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਗੁਰਪ੍ਰਤਾਪ ਸਿੰਘ ਟਿੱਕਾ, ਵੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ, ਤਲਬੀਰ ਸਿੰਘ ਗਿੱਲ ਸਮੇਤ ਹੋਰ ਅਕਾਲੀ ਆਗੂ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕਾ ਅਤੇ ਭਾਜਪਾ ਵੱਲੋਂ ਮੈਂਬਰ ਪਾਰਲੀਮੈਂਟ ਇੰਜੀਨੀਅਰ ਸ਼ਵੇਤ ਮਲਿਕ ਅਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਸਮੇਤ ਹੋਰ ਆਗੂ ਸ਼ਾਮਲ ਸਨ। ਇਸ ਦੇ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਮੰਗ ਪੱਤਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਇਕੱਤਰ ਹੋਏ ਹਨ।  ਇਸ ਦੌਰਾਨ ਤੇਜਿੰਦਰ ਸਿੰਘ ਮਿਡੂਖੇੜਾ, ਕੰਵਰਜੀਤ ਸਿੰਘ ਰੋਜੀ ਬਰਕੰਦੀ ਐਮਐਲਏ, ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਇੰਚਾਰਜ ਗਿਦੜਬਾਹਾ ਮੌਜੂਦ ਸਨ। [caption id="attachment_412457" align="aligncenter" width="300"]Shiromani Akali Dal and BJP leaders protest against Congress government in front of DC office ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ[/caption] ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਬਜਾਏ ਬੀਜ ਘੁਟਾਲੇ, ਅਨਾਜ ਘੁਟਾਲੇ ਸਮੇਤ ਕਈ ਤਰ੍ਹਾਂ ਦੇ ਭ੍ਰਿਸ਼ਟਾਚਾਰ ਕਰ ਰਹੀ ਹੈ, ਜਿਨ੍ਹਾਂ ਦੀ ਬਦੌਲਤ ਅੱਜ ਆਮ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਿਸੇ ਇਕ ਵੀ ਵਰਗ ਦੇ ਲੋਕ ਇਸ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। [caption id="attachment_412459" align="aligncenter" width="300"]Shiromani Akali Dal and BJP leaders protest against Congress government in front of DC office ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ [/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ, ਘਰੇਲੂ ਤੇ ਇੰਡਸਟਰੀ ਖਪਤਕਾਰਾਂ ਦੇ ਬਿਜਲੀ ਬਿੱਲ ਮੁਆਫ ਕਰਨ, ਕਿਸਾਨਾਂ ਦੇ ਗੰਨੇ ਦੇ ਬਕਾਏ ਜਾਰੀ ਕਰਨ, ਲੇਬਰ ਕੀਮਤਾਂ ਵਿਚ ਵਾਧੇ ਬਦਲੇ ਕਿਸਾਨਾਂ ਨੂੰ ਸਿੱਧਾ ਮੁਆਵਜ਼ਾ ਦੇਣ ਤੇ ਕਾਂਗਰਸੀਆਂ ਦੇ ਇਸ਼ਾਰੇ ‘ਤੇ ਕੱਟੇ ਗਏ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਮੁਜ਼ਾਹਰੇ ਕੀਤੇ ਜਾ ਰਹੇ ਹਨ। -PTCNews


Top News view more...

Latest News view more...