Advertisment

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

author-image
Ravinder Singh
Updated On
New Update
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ
Advertisment
ਗੜ੍ਹਸ਼ੰਕਰ : ਪਿਛਲੇ ਲੰਬੇ ਸਮੇਂ ਤੋਂ ਗੜ੍ਹਸ਼ੰਕਰ ਨੰਗਲ ਰੋਡ ਸੜਕ ਦੀ ਖਸਤਾ ਹਾਲ ਹੋਣ ਕਾਰਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੀ ਸਾਰ ਨਾ ਲੈਣ ਦੀ ਸੂਰਤ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵੱਲੋਂ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਰੋਕ ਕੇ ਧਰਨਾ ਦਿੱਤਾ ਗਿਆ।
Advertisment
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਪੰਜ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਪਰ ਸਰਕਾਰ ਵੱਲੋਂ ਗੜ੍ਹਸ਼ੰਕਰ ਨੰਗਲ ਰੋਡ ਦੀ ਸੜਕ ਜਿਹੜੀ ਕਿ 2 ਸਟੇਟਾਂ ਦੇ ਨਾਲ ਨਾਲ ਧਾਰਮਿਕ ਅਸਥਾਨਾਂ ਨੂੰ ਵੀ ਜੋੜਦੀ ਹੈ, ਜਿਸਦੀ ਪੰਜਾਬ ਸਰਕਾਰ ਵੱਲੋਂ ਸਾਰ ਨਹੀਂ ਲਈ ਗਈ ਤੇ ਜਿਸਦੇ ਕਾਰਨ ਅੱਜ ਪੰਜਾਬ ਦੀ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੂੰ ਸੜਕਾਂ ਉਪਰ ਧਰਨੇ ਲਗਵਾਉਣ ਪੈ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਇਸ ਸੜਕ ਦਾ ਨਿਰਮਾਣ ਕਾਰਜ ਨਾ ਸ਼ੁਰੂ ਹੋਇਆ ਤਾਂ ਉਹ ਆਉਣ ਵਾਲੇ ਸਮੇਂ ਦੇ ਵਿਚ ਵੱਡੇ ਪੱਧਰ ਉਤੇ ਸੰਘਰਸ਼ ਕਰਨਗੇ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਨੇ ਕਿਹਾ ਕਿ ਗੜ੍ਹਸ਼ੰਕਰ ਨੰਗਲ ਰੋਡ ਦੀ ਸੜਕ ਦੀ ਖਸਤਾ ਹਾਲ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਦੇਖ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਤੇ ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਬੀਤੇ ਦਿਨੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਮੀਡੀਆ ਦੇ ਵਿੱਚ 11 ਕਰੋੜ 30 ਲੱਖ ਰੁਪਏ ਦਾ ਐਸਟੀਮੇਟ ਬਣਾ ਕੇ ਨਾਬਾਰਡ ਨੂੰ ਭੇਜਣ ਦੀ ਗੱਲ ਕਹੀ ਰਹੇ ਹਨ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਸ ਸੜਕ ਨੂੰ ਲੈ ਕੇ ਉਨ੍ਹਾਂ ਵੱਲੋਂ ਸਬੰਧਿਤ ਅਧਿਕਾਰੀਆਂ ਤੋਂ ਪਤਾ ਕੀਤਾ ਹੈ ਜਿਸਦੇ ਵਿੱਚ ਸਪੱਸ਼ਟ ਹੋਇਆ ਕਿ ਇਸ ਸੜਕ ਲਈ ਅਜੇ ਤੱਕ ਨਾ ਤਾਂ ਕੋਈ ਟੈਂਡਰ ਲੱਗਾ ਹੈ ਅਤੇ ਨਾ ਕੋਈ ਮਨਜ਼ੂਰੀ ਮਿਲੀ ਹੈ ਜਿਸ ਕਰਕੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਜਾ ਰਿਹਾ ਹੈ। publive-image ਇਹ ਵੀ ਪੜ੍ਹੋ : ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ-
latestnews bsp dharna agitation ptcnews punjabnews shiromaniakalidal garhshankar
Advertisment

Stay updated with the latest news headlines.

Follow us:
Advertisment