Thu, Apr 25, 2024
Whatsapp

ਹਰਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦਾ ਹੋਇਆ ਗਠਜੋੜ, ਅਕਾਲੀ ਦਲ ਦੇ 2 ਉਮੀਦਵਾਰ ਅੱਜ ਭਰਨਗੇ ਨਾਮਜ਼ਦਗੀ ਪੱਤਰ

Written by  Jashan A -- October 03rd 2019 08:50 AM
ਹਰਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦਾ ਹੋਇਆ ਗਠਜੋੜ, ਅਕਾਲੀ ਦਲ ਦੇ 2 ਉਮੀਦਵਾਰ ਅੱਜ ਭਰਨਗੇ ਨਾਮਜ਼ਦਗੀ ਪੱਤਰ

ਹਰਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦਾ ਹੋਇਆ ਗਠਜੋੜ, ਅਕਾਲੀ ਦਲ ਦੇ 2 ਉਮੀਦਵਾਰ ਅੱਜ ਭਰਨਗੇ ਨਾਮਜ਼ਦਗੀ ਪੱਤਰ

ਹਰਿਆਣਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਦਾ ਹੋਇਆ ਗਠਜੋੜ, ਅਕਾਲੀ ਦਲ ਦੇ 2 ਉਮੀਦਵਾਰ ਅੱਜ ਭਰਨਗੇ ਨਾਮਜ਼ਦਗੀ ਪੱਤਰ,ਸਿਰਸਾ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਖਾੜਾ ਭਖਦਾ ਜਾ ਰਿਹਾ ਹੈ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਰਿਆਣਾ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅਕਾਲੀ ਦਲ ਇਸ ਵਾਰ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਮਿਲ ਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗਾ। sad-inldਅਕਾਲੀ ਦਲ ਨੇ ਆਪਣੇ 3 ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਕਾਲਾਂਵਾਲੀ ਤੋਂ ਪਾਰਟੀ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਹਨ, ਜਦਕਿ ਰਤੀਆ ਹਲਕੇ ਤੋਂ ਪਾਰਟੀ ਵੱਲੋਂ ਕੁਲਵਿੰਦਰ ਸਿੰਘ ਕੁਨਾਲ ਅਤੇ ਗੁਹਲਾ ਚੀਕਾ ਤੋਂ ਰਾਜ ਕੁਮਾਰ ਰਾਵਾਰਜਗੀਰ ਚੋਣ ਲੜਣਗੇ। ਹੋਰ ਪੜ੍ਹੋ: ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ sad-inldਇਸ ਦੌਰਾਨ ਅੱਜ ਕਾਲਾਂਵਾਲੀ ਤੋਂ ਰਜਿੰਦਰ ਸਿੰਘ ਦੇਸੂਜੋਧਾ ਅਤੇ ਰਤੀਆ ਹਲਕੇ ਤੋਂ ਕੁਲਵਿੰਦਰ ਸਿੰਘ ਕੁਨਾਲ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਓ.ਪੀ ਚੌਟਾਲਾ ਦੀ ਮੌਜੂਦਗੀ 'ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। sad-inldਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਕੀ ਸੀਟਾਂ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...