ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨੇ 2 ਹੋਰ ਉਮੀਦਵਾਰ

By Riya Bawa -- October 22, 2021 1:10 pm -- Updated:Feb 15, 2021

ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਫ਼ਤਹਿਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਘੋਸ਼ਿਤ ਕੀਤੇ ਗਏ ਨਾਵਾਂ ਦੀ ਕੁੱਲ ਗਿਣਤੀ 76 ਹੋ ਗਈ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।

 

ਦੱਸ ਦੇਈਏ ਕਿ 19 ਅਕਤੂਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਲਈ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਸ ਨਾਲ ਹੁਣ ਤੱਕ ਐਲਾਨੇ ਗਏ ਪਾਰਟੀ ਉਮੀਦਵਾਰਾਂ ਦੀ ਕੁੱਲ ਸੰਖਿਆ 74 ਹੋ ਗਈ ਹੈ।

Punjab assembly polls 2022: SAD announces four more candidates | India News | Zee News

ਅਕਾਲੀ ਦਲ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕਰਕੇ ਲੜ ਰਿਹਾ ਹੈ। ਸੀਟ ਸ਼ੇਅਰਿੰਗ ਵਿਵਸਥਾ ਦੇ ਅਨੁਸਾਰ, ਸ਼੍ਰੋਮਣੀ ਅਕਾਲੀ ਦਲ 97 ਸੀਟਾਂ ਅਤੇ ਬਸਪਾ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 20 ਸੀਟਾਂ 'ਤੇ ਚੋਣ ਲੜੇਗੀ।

-PTC News

  • Share